ਚੰਡੀਗੜ੍ਹ ਵਿੱਚ ਕੱਲ੍ਹ ਤੋਂ ਮੌਸਮ ਬਦਲ ਗਿਆ ਹੈ,ਯੈਲੋ ਅਲਰਟ ਜਾਰੀ ਕੀਤਾ ਗਿਆ
Chandigarh,15 April,2024,(Bol Punjab De):- ਚੰਡੀਗੜ੍ਹ ਵਿੱਚ ਕੱਲ੍ਹ ਤੋਂ ਮੌਸਮ ਬਦਲ ਗਿਆ ਹੈ,ਅਤੇ ਤੇਜ ਹਵਾਵਾਂ ਚੱਲ ਰਹੀਆਂ ਹਨ,ਮੌਸਮ ਵਿਭਾਗ (Department of Meteorology) ਵੱਲੋਂ ਦੱਸਿਆ ਗਿਆ ਕਿ ਇਸ ਦੌਰਾਨ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ,ਸ਼ਨੀਵਾਰ ਅਤੇ ਐਤਵਾਰ ਲਈ ਆਰੇਂਜ ਅਲਰਟ (Orange Alert) ਸੀ,ਜਦੋਂ ਕਿ ਅੱਜ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ (Department of Meteorology) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 4.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ,ਚੰਡੀਗੜ੍ਹ (Chandigarh) ਵਿੱਚ ਵੱਧ ਤੋਂ ਵੱਧ ਤਾਪਮਾਨ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਜੋ ਕਿ ਆਮ ਤਾਪਮਾਨ ਤੋਂ 2.3 ਡਿਗਰੀ ਸੈਲਸੀਅਸ ਘੱਟ ਹੈ,ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ 21.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ,ਇਹ ਵੀ ਪਿਛਲੇ 24 ਘੰਟਿਆਂ ਵਿੱਚ ਲਗਭਗ 1.1 ਡਿਗਰੀ ਹੇਠਾਂ ਆਇਆ ਹੈ,ਪਰ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਵੱਧ ਹੈ।