Politics

ਕਰਮਜੀਤ ਕੌਰ ਚੌਧਰੀ ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ

New Delhi,20 April,2024,(Bol Punjab De):- ਸਾਬਕਾ ਸੰਸਦ ਮੈਂਬਰ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ (Karamjit Kaur Chaudhary) ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ,ਕਰਮਜੀਤ ਕੌਰ ਚੌਧਰੀ ਪਾਰਟੀ ਵਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸਨ, ਕਰਮਜੀਤ ਕੌਰ ਚੌਧਰੀ ਜਲੰਧਰ (Jalandhar) ਤੋਂ ਲੋਕ ਸਭਾ ਟਿਕਟ ਦੀ ਦਾਅਵੇਦਾਰ ਸੀ।

ਪਰ ਕਾਂਗਰਸ ਨੇ ਉਨ੍ਹਾਂ ਦੀ ਜਗ੍ਹਾ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਟਿਕਟ ਦੇ ਦਿੱਤੀ,ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ (Former Chief Minister Charanjit Channi) ਵਿਧਾਨ ਸਭਾ ਚੋਣਾਂ (Assembly Elections) ਵਿਚ 2 ਸੀਟਾਂ ਤੋਂ ਹਾਰ ਗਏ ਸਨ।

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੰਸਦ ਮੈਂਬਰ ਕਰਮਜੀਤ ਕੌਰ ਚੌਧਰੀ (Member of Parliament Karamjit Kaur Chaudhary) ਦੇ ਪਤੀ ਸੰਤੋਖ ਚੌਧਰੀ ਦੀ ਮੌਤ ਹੋ ਗਈ ਸੀ,ਇਸ ਤੋਂ ਬਾਅਦ ਕਾਂਗਰਸ ਨੇ ਜ਼ਿਮਨੀ ਚੋਣ ‘ਚ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਸੀ,ਪਰ ਉਹ ‘ਆਪ’ ਦੇ ਸੁਸ਼ੀਲ ਰਿੰਕੂ (Sushil Rinku) ਤੋਂ ਹਾਰ ਗਏ ਸਨ,ਹਾਲਾਂਕਿ ਹੁਣ ਸੁਸ਼ੀਲ ਰਿੰਕੂ (Sushil Rinku) ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਕਰਮਜੀਤ ਕੌਰ ਚੌਧਰੀ ਦੇ ਪੁੱਤਰ ਵਿਕਰਮਜੀਤ ਸਿੰਘ ਕਾਂਗਰਸ ਦੀ ਟਿਕਟ ‘ਤੇ ਫਿਲੌਰ ਤੋਂ ਵਿਧਾਇਕ ਹਨ,ਹਾਲਾਂਕਿ ਉਹ ਆਪਣੀ ਮਾਂ ਨਾਲ ਭਾਜਪਾ ‘ਚ ਸ਼ਾਮਲ ਨਹੀਂ ਹੋਏ,ਉਹ ਜਲੰਧਰ ਵਿਚ ਟਿਕਟ ਨਾ ਮਿਲਣ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ (Former Chief Minister Charanjit Channi) ਨੂੰ ਉਮੀਦਵਾਰ ਬਣਾਉਣ ਦਾ ਵੀ ਖੁੱਲ੍ਹ ਕੇ ਵਿਰੋਧ ਕਰ ਰਹੇ ਸਨ,ਹਾਲਾਂਕਿ ਉਨ੍ਹਾਂ ਨੇ ਕਾਂਗਰਸ ਨਹੀਂ ਛੱਡੀ ਹੈ,ਉਹ ਫਿਲਹਾਲ ਕਾਂਗਰਸ ‘ਚ ਹੀ ਰਹਿਣਗੇ।

Related Articles

Leave a Reply

Your email address will not be published. Required fields are marked *

Back to top button