18 ਸਾਲ ਦੇ ਨੌਜਵਾਨ ਵਿਦਿਆਰਥੀਆਂ/ਵਿਦਿਆਰਥੀਣਾਂ ਨੂੰ ਨਵੀ ਵੋਟ ਬਣਾਉਣ ਲਈ ਉਤਸਾਹਿਤ ਕੀਤਾ
Bathinda, May 3,2024,(Bol Punjab De):- ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਰਿਟਰਨਿੰਗ ਅਫਸਰ ਬਠਿੰਡਾ (ਸ਼ਹਿਰੀ) (ਰਿਟਰਨਿੰਗ ਅਫਸਰ ਬਠਿੰਡਾ (ਸ਼ਹਿਰੀ)) ਮੈਡਮ ਇਨਾਯਤ ਦੀ ਅਗਵਾਈ ਹੇਠ ਸਥਾਨਕ ਡੀਏਵੀ ਕਾਲਜ (DAV College) ਵਿਖੇ ਵੋਟਰ ਜਾਗਰੂਤਾ ਪ੍ਰੋਗਰਾਮ ਕਰਵਾਇਆ ਗਿਆ,ਕੈਂਪ ਦੌਰਾਨ 92 ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ/ਵਿਦਿਆਰਥੀਣਾਂ ਨੂੰ ਨਵੀ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਅਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ,ਇਸ ਦੌਰਾਨ ਸਵੀਪ ਟੀਮ ਮੈਬਰ (Sweep Team Member) ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਿਦਿਆਰਥੀਆਂ/ਵਿਦਿਆਰਥੀਣਾਂ ਨੂੰ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਤੇ ਕੇ.ਵਾਈ.ਸੀ ਐਪ (KYC App) ਸਬੰਧੀ ਵੀ ਜਾਣਕਾਰੀ ਦਿੱਤੀ ਗਈ,ਇਸ ਦੌਰਾਨ 150 ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ,ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।