ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ETT ਅਧਿਆਪਕਾਂ ਦੀਆਂ 5994 ਅਸਾਮੀਆਂ ਨੂੰ ਹਰੀ ਝੰਡੀ, ਪੰਜਾਬੀ ਦੀ ਪ੍ਰੀਖਿਆ ਕੀਤੀ ਰੱਦ
Chandigarh,04 May,2024,(Bol Punjab De):- ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪੰਜਾਬ ਵਿੱਚ ਈ.ਟੀ.ਟੀ. ਅਧਿਆਪਕਾਂ (ETT Teachers) ਦੀਆਂ 5994 ਅਸਾਮੀਆਂ ‘ਤੇ ਭਰਤੀ ‘ਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ,ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ (Punjab Govt) ਨੂੰ ਭਰਤੀ ਅੱਗੇ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਹੈ।
ਅਦਾਲਤ ਨੇ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਨੂੰ ਰੱਦ ਕਰਦਿਆਂ ਸਵਾਲ ਉਠਾਇਆ ਕਿ ਇਸ ਪ੍ਰੀਖਿਆ ਵਿੱਚ ਪੰਜਾਬ ਅਤੇ ਪੰਜਾਬੀਅਤ ਨੂੰ ਕਿਉਂ ਸ਼ਾਮਲ ਕੀਤਾ ਗਿਆ? ਹਾਈਕੋਰਟ ਨੇ 3 ਮਹੀਨਿਆਂ ਅੰਦਰ ਪੰਜਾਬੀ ਦੀ ਪ੍ਰੀਖਿਆ ਕਰਵਾਉਣ ਦੇ ਹੁਕਮ ਦਿੱਤੇ ਹਨ, ਜਿਸ ਲਈ ਸਾਰੇ ਉਮੀਦਵਾਰਾਂ ਨੂੰ ਹਾਜ਼ਰ ਹੋਣਾ ਪਵੇਗਾ।
ਪਰਵਿੰਦਰ ਸਿੰਘ ਤੇ ਹੋਰਨਾਂ ਨੇ ਐਡਵੋਕੇਟ ਵਿਕਾਸ ਚਤਰਥ ਰਾਹੀਂ ਪਟੀਸ਼ਨ ਦਾਇਰ ਕਰਦਿਆਂ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ (Punjab Govt) ਨੇ 12 ਅਕਤੂਬਰ 2022 ਨੂੰ ਈ.ਟੀ.ਟੀ. 5994 ਅਸਾਮੀਆਂ (ETT Teachers) ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ,ਪਟੀਸ਼ਨਕਰਤਾਵਾਂ ਨੇ ਇਸ ਲਈ ਅਰਜ਼ੀ ਵੀ ਦਿੱਤੀ ਸੀ ਕਿਉਂਕਿ ਉਨ੍ਹਾਂ ਨੇ ਇਸ਼ਤਿਹਾਰ ਵਿੱਚ ਯੋਗਤਾ ਦੇ ਮਾਪਦੰਡ ਪੂਰੇ ਕੀਤੇ ਸਨ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬੀ ਦੀ ਪ੍ਰੀਖਿਆ ਦੀ ਸ਼ਰਤ ਖ਼ਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਪਰ ਇਹ ਪ੍ਰੀਖਿਆ ਨਵੇਂ ਸਿਰੇ ਤੋਂ ਕਰਵਾਉਣ ਦੇ ਹੁਕਮ ਦਿੱਤੇ ਹਨ,ਅਦਾਲਤ ਨੇ ਕਿਹਾ ਕਿ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਕਿਸੇ ਹੋਰ ਭਾਸ਼ਾ ਦੀ ਤਰ੍ਹਾਂ ਹੀ ਹੋਣੀ ਚਾਹੀਦੀ ਸੀ,ਇਸ ਵਿੱਚ ਪੰਜਾਬ ਅਤੇ ਪੰਜਾਬੀਅਤ ਨਾਲ ਸਬੰਧਤ ਸਵਾਲ ਸ਼ਾਮਲ ਨਹੀਂ ਹੋਣੇ ਚਾਹੀਦੇ।