ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ ਦੇ ਦਿੱਤਾ
Chandigarh,06 May,2024,(Bol Punjab De):- ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ (Hardeep Singh Butrella) ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ ਦੇ ਦਿੱਤਾ ਹੈ,ਉਹਨਾਂ ਨੇ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਹੈ,ਹਰਦੀਪ ਸਿੰਘ ਬੁਟਰੇਲਾ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਛੱਡ ਦਿੱਤੀ ਹੈ,ਹਰਦੀਪ ਸਿੰਘ ਨੇ ਚੰਡੀਗੜ੍ਹ ਦੇ ਲੋਕ ਸਭਾ ਉਮੀਦਵਾਰ (Lok Sabha Candidate) ਵਜੋਂ ਵੀ ਆਪਣਾ ਨਾਂ ਵਾਪਸ ਲੈ ਲਿਆ ਹੈ।
ਹਰਦੀਪ ਸਿੰਘ ਬੁਟਰੇਲਾ ਨੇ ਪ੍ਰੈਸ ਕਾਨਫਰੰਸ ਕਰ ਕੇ ਇਹ ਐਲਾਨ ਕੀਤਾ ਹੈ,ਹਰਦੀਪ ਸਿੰਘ ਬੁਟਰੇਲਾ ਨੇ ਦੋਸ਼ ਲਾਇਆ ਹੈ ਕਿ ਚੋਣ ਲੜਨ ਤੋਂ ਪਹਿਲਾਂ ਪਾਰਟੀ ਅੱਗੇ ਮੰਗ ਰੱਖੀ ਗਈ ਸੀ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਚੰਡੀਗੜ੍ਹ ਵਿਚ ਪਹਿਲੀ ਵਾਰ ਚੋਣ ਲੜ ਰਿਹਾ ਹੈ,ਇਸ ਲਈ ਚੰਡੀਗੜ੍ਹ ਵਿਚ ਚੋਣ ਲੜਨ ਲਈ ਸੀਨੀਅਰ ਆਗੂਆਂ ਦੀ ਲੋੜ ਪਵੇਗੀ ਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਾਲੇ ਵੀ 13 ਸੀਟਾਂ ’ਤੇ ਚੋਣ ਪ੍ਰਚਾਰ ਕਰ ਰਹੇ ਹਨ। ਉਹ 14ਵੀਂ ਸੀਟ ਭੁੱਲ ਹੀ ਗਏ ਹਨ।
ਹਰਦੀਪ ਸਿੰਘ ਬੁਟਰੇਲਾ ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਨਗਰ ਨਿਗਮ (Municipal Corporation) ਵਿਚ ਪਾਰਟੀ ਦੇ ਇਕਲੌਤੇ ਕੌਂਸਲਰ ਹਨ,ਹਰਦੀਪ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੇ ਨਾਲ ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀਆਂ ਸਾਰੀਆਂ ਇਕਾਈਆਂ ਦੇ ਪ੍ਰਧਾਨਾਂ ਨੇ ਵੀ ਅਸਤੀਫੇ ਦੇ ਦਿੱਤੇ ਹਨ,ਉਹ ਕਿਸੇ ਹੋਰ ਪਾਰਟੀ ਵਿਚ ਨਹੀਂ ਜਾਣਗੇ,ਉਹ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ ਹੋਣ ਕਾਰਨ ਹੀ ਪਾਰਟੀ ਛੱਡ ਰਹੇ ਹਨ।
ਹਰਦੀਪ ਸਿੰਘ ਬੁਟਰੇਲਾ ਨੇ ਕਿਹਾ ਕਿ ਮੈਂ ਇੱਕ ਗਰੀਬ ਕਿਸਾਨ ਦਾ ਪੁੱਤਰ ਹਾਂ,ਮੈਂ ਇਕੱਲਾ ਚੋਣ ਨਹੀਂ ਲੜ ਸਕਦਾ,ਮੈਨੂੰ ਪਾਰਟੀ ਫੰਡਾਂ ਦੀ ਲੋੜ ਸੀ,ਪਰ ਪਾਰਟੀ ਵੱਲੋਂ ਮੈਨੂੰ ਫੰਡ ਨਹੀਂ ਦਿੱਤੇ ਗਏ,ਮੈਂ ਆਪਣੇ ਦਮ ‘ਤੇ ਤਿੰਨ ਵਾਰ ਨਗਰ ਕੌਂਸਲਰ ਦੀ ਚੋਣ ਲੜ ਕੇ ਜਿੱਤ ਚੁੱਕਾ ਹਾਂ,ਮੇਰਾ ਪਿਤਾ ਨਹੀਂ ਹੈ,ਮੈਂ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਤੁਸੀਂ ਮੇਰੇ ਪਿਤਾ ਹੋ,ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।