Punjab
ਮਈ ਦਾ ਮਹੀਨਾ ਸ਼ੁਰੂ,ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ,ਤਾਪਮਾਨ 40 ਦੇ ਪਾਰ ਪਹੁੰਚ ਗਿਆ
Chandigarh, 7 May 2024,(Bol Punjab De):– ਮਈ ਦਾ ਮਹੀਨਾ ਸ਼ੁਰੂ ਹੋ ਗਿਆ ਅਤੇ ਹੁਣ ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ,ਇਸ ਦੇ ਨਾਲ ਹੀ ਕਈ ਸ਼ਹਿਰਾਂ ਵਿੱਚ ਤਾਪਮਾਨ 40 ਦੇ ਪਾਰ ਪਹੁੰਚ ਗਿਆ ਹੈ,ਅੰਦਾਜ਼ਾ ਹੈ ਕਿ 10 ਮਈ ਤੱਕ ਤਾਪਮਾਨ 42 ਜਾਂ ਇਸ ਤੋਂ ਉੱਪਰ ਪਹੁੰਚ ਜਾਵੇਗਾ,ਪੰਜਾਬ ‘ਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਥੋੜ੍ਹੀ ਰਾਹਤ ਮਿਲੇਗੀ,ਪਰ ਇਹ ਰਾਹਤ ਦੋ-ਤਿੰਨ ਦਿਨ ਤੱਕ ਹੀ ਰਹਿਣ ਵਾਲੀ ਹੈ,12 ਮਈ ਤੋਂ ਬਾਅਦ ਗਰਮੀ ਫਿਰ ਵਧਣੀ ਸ਼ੁਰੂ ਹੋ ਜਾਵੇਗੀ,ਮੌਸਮ ਵਿਭਾਗ (Department of Meteorology) ਅਨੁਸਾਰ ਮੌਸਮ ਵਿਭਾਗ ਨੇ 10 ਮਈ ਨੂੰ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਲਈ ਵੈਸਟਰਨ ਡਿਸਟਰਬੈਂਸ (Western Disturbance) ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ।