National
ਸੁਪਰੀਮ ਕੋਰਟ ਨੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ
ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ -ਸੁਪਰੀਮ ਕੋਰਟ ਦਾ ਧੰਨਵਾਦ
New Delhi,10 May,2024,(Bol Punjab De):- ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਵੱਡੀ ਰਾਹਤ ਮਿਲੀ ਹੈ,ਦਰਅਸਲ,ਸੁਪਰੀਮ ਕੋਰਟ ਨੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ,ਜ਼ਮਾਨਤ ਮਿਲਣ ਮਗਰੋਂ ਕੇਜਰੀਵਾਲ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਨਗੇ,ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ,ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ -ਸੁਪਰੀਮ ਕੋਰਟ ਦਾ ਧੰਨਵਾਦ…. ਹੁਣ ਅਸੀਂ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਨੂੰ ਹੋਰ ਸ਼ਿੱਦਤ ਦੇ ਨਾਲ ਲੜਾਂਗੇ… ਅਰਵਿੰਦ ਕੇਜਰੀਵਾਲ ਇਕ ਵਿਅਕਤੀ ਨਹੀਂ ਇਕ ਸੋਚ ਹਨ…. ਤੇ ਹੁਣ ਇਸ ਸੋਚ ਨੂੰ ਹੋਰ ਤੇਜ਼ੀ ਨਾਲ ਅੱਗੇ ਲੈ ਕੇ ਵਧਾਂਗੇ,ਇੰਕਲਾਬ ਜ਼ਿੰਦਾਬਾਦ।