ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੀ ਪਤਨੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪ੍ਰਾਚੀਨ ਹਨੂੰਮਾਨ ਮੰਦਰ ਪੁੱਜੇ
New Delhi,11 May 2024,(Bol Punjab De):- ਅਰਵਿੰਦ ਕੇਜਰੀਵਾਲ (Arvind Kejriwal) ਅੱਜ ਤੋਂ ਆਪਣੀ ਚੋਣ ਮੁਹਿੰਮ ਨੂੰ ਤਿੱਖਾ ਕਰਨ ਜਾ ਰਹੇ ਹਨ,ਇਸ ਤੋਂ ਪਹਿਲਾਂ ਅੱਜ ਕੇਜਰੀਵਾਲ ਆਪਣੀ ਪਤਨੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨਾਲ ਕਨਾਟ ਪਲੇਸ (Connaught Place) ਸਥਿਤ ਪ੍ਰਸਿੱਧ ਪ੍ਰਾਚੀਨ ਹਨੂੰਮਾਨ ਮੰਦਰ (Ancient Hanuman Temple) ਗਏ ਅਤੇ ਪੂਜਾ ਅਰਚਨਾ ਕੀਤੀ,ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੈਂਕੜੇ ਵਰਕਰ ਵੀ ਉਨ੍ਹਾਂ ਦੇ ਨਾਲ ਰਹੇ,ਇਸ ਦੌਰਾਨ ਮੰਦਰ ‘ਚ ਭਾਰੀ ਭੀੜ ਦੇਖਣ ਨੂੰ ਮਿਲੀ,ਇਸ ਤੋਂ ਬਾਅਦ ਉਹ ਦੁਪਹਿਰ 1 ਵਜੇ ‘ਆਪ’ ਦਫ਼ਤਰ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ,ਇਸ ਤੋਂ ਬਾਅਦ ਉਹ ਸ਼ਾਮ ਨੂੰ ਵੱਖ-ਵੱਖ ਥਾਵਾਂ ‘ਤੇ ਰੈਲੀਆਂ ਅਤੇ ਰੋਡ ਸ਼ੋਅ ਵੀ ਕਰਨਗੇ।
50 ਦਿਨਾਂ ਦੀ ਨਿਆਂਇਕ ਹਿਰਾਸਤ ਤੋਂ ਬਾਅਦ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆਉਣ ‘ਤੇ ਕੇਜਰੀਵਾਲ ਨੇ ਭਗਵਾਨ ਹਨੂੰਮਾਨ ਦਾ ਧੰਨਵਾਦ ਕੀਤਾ,ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਵਿੱਚੋਂ ਤਾਨਾਸ਼ਾਹੀ ਨੂੰ ਖਤਮ ਕਰਨ ਦੀ ਆਪਣੀ ਲੜਾਈ ਵਿੱਚ ਜਨਤਾ ਤੋਂ ਸਮਰਥਨ ਮੰਗਿਆ,’ਭਾਰਤ ਮਾਤਾ ਕੀ ਜੈ’, ‘ਵੰਦੇ ਮਾਤਰਮ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਭਾਸ਼ਣ ਦੀ ਸ਼ੁਰੂਆਤ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, ‘ਮੈਂ ਤਾਨਾਸ਼ਾਹੀ ਵਿਰੁੱਧ ਆਪਣੀ ਪੂਰੀ ਤਾਕਤ ਨਾਲ ਲੜ ਰਿਹਾ ਹਾਂ, ਪਰ ਦੇਸ਼ ਦੇ 140 ਕਰੋੜ ਲੋਕਾਂ ਨੂੰ ਇਕੱਠੇ ਹੋਣਾ ਪਵੇਗਾ,ਸਾਨੂੰ ਮਿਲ ਕੇ ਇਸ ਵਿਰੁੱਧ ਲੜਨਾ ਪਵੇਗਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ (Money Laundering Cases) ‘ਚ ‘ਆਪ’ ਦੇ ਰਾਸ਼ਟਰੀ ਕੋਆਰਡੀਨੇਟਰ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ,ਸੁਪਰੀਮ ਕੋਰਟ (Supreme Court) ਨੇ ਕੇਜਰੀਵਾਲ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ,ਆਮ ਆਦਮੀ ਪਾਰਟੀ ਦੇਸ਼ ਭਰ ‘ਚ 22 ਸੀਟਾਂ ‘ਤੇ ਚੋਣ ਲੜ ਰਹੀ ਹੈ,ਇਨ੍ਹਾਂ ਵਿੱਚ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ, ਦਿੱਲੀ ਦੀਆਂ 7 ਵਿੱਚੋਂ 4 ਅਤੇ ਗੁਜਰਾਤ ਦੀਆਂ 2 ਲੋਕ ਸਭਾ ਸੀਟਾਂ ਸ਼ਾਮਲ ਹਨ,ਦਿੱਲੀ ਵਿੱਚ 25 ਮਈ ਅਤੇ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ।