ਜਲੰਧਰ ‘ਚ Punjab Vigilance Bureau ਦਾ ਐਕਸ਼ਨ,ਸਬ ਇੰਸਪੈਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
Jalandhar,14 May,2024,(Bol Punjab De):- ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ,ਇਸੇ ਲੜੀ ਤਹਿਤ ਅੱਜ ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਜ਼ਿਲ੍ਹੇ ਦੇ ਫਿਲੌਰ ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਹਰਭਜਨ ਲਾਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ,ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ,ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ (Prevention of Corruption Act) ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿੰਦੂ ਵਾਸੀ ਪਿੰਡ ਨੰਗਲ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ,ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਪੰਜਾਬ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਸ ਦੇ ਲੜਕੇ ਖਿਲਾਫ ਦਰਜ ਕੀਤੇ ਗਏ ਪੁਲਿਸ ਕੇਸ (Police Case) ਦੀ ਤਫ਼ਤੀਸ਼ ਦੌਰਾਨ ਐਸ. ਦਾ ਨਾਂ ਹਟਾਉਣ ਦੇ ਬਦਲੇ ‘ਚ ਉਕਤ ASI ਨੇ ਉਸ ਤੋਂ 1 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਸੌਦਾ 50,000 ਰੁਪਏ ‘ਚ ਤੈਅ ਹੋ ਗਿਆ।
ਉਸਨੇ ਅੱਗੇ ਦੱਸਿਆ ਕਿ ਦੋਸ਼ੀ ਇਸ ਸਬੰਧੀ 10,000 ਰੁਪਏ ਲੈ ਚੁੱਕਾ ਹੈ,ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ASI ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ,ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ (Prevention of Corruption Act) ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ,ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ,ਅਦਾਲਤ ‘ਚ ਪੇਸ਼ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।