Punjab

ਪੰਜਾਬ ਵਿਚ 80 ਫੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਹੋਣਗੀਆਂ ਤਾਇਨਾਤ

Chandigarh,15 May,2024,(Bol Punjab De):- ਸਰਹੱਦੀ ਸੂਬੇ ਵਿਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ,ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ (Police Force Deployed) ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿਚ ਪਹੁੰਚ ਜਾਣਗੀਆਂ।

ਜ਼ਿਕਰਯੋਗ ਹੈ ਕਿ ਸੂਬੇ ਵਿਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ,ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ,ਸਪੈਸ਼ਲ ਡੀਜੀਪੀ (Special DGP) ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ ‘ਤੇ ਸਨ,ਨੇ ਆਮ ਸੰਸਦੀ ਚੋਣਾਂ-2024 (General Parliamentary Elections-2024) ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ।

ਅੰਮ੍ਰਿਤਸਰ ਦੀ ਮੀਟਿੰਗ ਵਿਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ,ਜਦੋਂ ਕਿ ਜਲੰਧਰ ਰੇਂਜ ਦੀ ਮੀਟਿੰਗ ਵਿਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ,ਸੂਬੇ ਵਿਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ (Special DGP Arpit Shukla) ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ (Policing) ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ,ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿਚ ਤੇਜ਼ੀ ਲਿਆਉਣ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ (Punjab Police) ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ,ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ (Special DGP) ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ (Sensitive Polling Booths) ‘ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ,ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।

 

Related Articles

Leave a Reply

Your email address will not be published. Required fields are marked *

Back to top button