Punjab

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਮਾਰ ਹਨ,ਦਿੱਲੀ ਦੇ ਹਸਪਤਾਲ ਵਿਚ ਜੇਰੇ ਇਲਾਜ ਹਨ

Patiala, May 17, 2024,(Bol Punjab De):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister of Punjab Captain Amarinder Singh) ਬਿਮਾਰ ਹਨ,ਅਤੇ ਦਿੱਲੀ ਦੇ ਹਸਪਤਾਲ ਵਿਚ ਜੇਰੇ ਇਲਾਜ ਹਨ,ਇਹ ਪ੍ਰਗਟਾਵਾ ਉਹਨਾਂ ਦੀ ਪਤਨੀ ਤੇ ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ (Praneet Kaur) ਨੇ ਕੀਤਾ ਹੈ,ਉਹਨਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਵਿਚ ਉਹਨਾਂ ਦੇ ਪਰਿਵਾਰ ਨੂੰ ਬਹੁਤ ਨੁਕਸਾਨ ਝੱਲਣੇ ਪਏ ਹਨ,ਉਹਨਾਂ ਦੱਸਿਆ ਕਿ ਮੇਰੇ ਭਰਾ ਦਾ ਦਿਹਾਂਤ ਹੋ ਗਿਆ ਹੈ,ਇਸੇ ਤਰੀਕੇ ਮੇਰੇ ਮਾਮਾ ਜੀ ਦੇ ਬੇਟੇ ਜੋ ਮੇਰਾ ਕੰਮ ਵੇਖ ਰਹੇ ਸਨ,ਉਹ ਵੀ ਬਿਮਾਰ ਹੋ ਗਏ,ਉਹਨਾਂ ਦੱਸਿਆ ਕਿ ਉਹਨਾਂ ਦਾ ਬੇਟਾ ਰਣਇੰਦਰ ਸਿੰਘ (Raninder Singh) ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੈ,ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਸਿਹਤ ਹੁਣ ਕੁਝ ਠੀਕ ਹੈ।

Related Articles

Leave a Reply

Your email address will not be published. Required fields are marked *

Back to top button