Punjab
Heat Wave In Punjab: ਪੰਜਾਬ ਨੂੰ ਅੱਜ ਵੀ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ
Chandigarh, 18 May 2024,(Bol Punjab De):– ਪੰਜਾਬ ਨੂੰ ਅੱਜ ਵੀ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ,ਪੰਜਾਬ ਦੇ ਕੁਝ ਇਲਾਕਿਆਂ ‘ਚ ਆਉਣ ਵਾਲੇ ਦਿਨਾਂ ‘ਚ ਤਾਪਮਾਨ 47 ਨੂੰ ਪਾਰ ਕਰ ਜਾਣ ਦੀ ਸੰਭਾਵਨਾ ਹੈ,ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ,ਹੀਟ ਵੇਵ (Heat Wave) ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ,ਆਉਣ ਵਾਲੇ 5 ਦਿਨਾਂ ਵਿੱਚ ਤਾਪਮਾਨ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ,ਬੀਤੀ ਸ਼ਾਮ ਪੰਜਾਬ ਦੇ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ ਪੰਜਾਬ ਵਿੱਚ ਸਭ ਤੋਂ ਵੱਧ ਸੀ,ਇੱਥੇ ਤਾਪਮਾਨ 46.3 ਡਿਗਰੀ ਤੱਕ ਪਹੁੰਚ ਗਿਆ ਹੈ,ਜਦੋਂ ਕਿ ਪਠਾਨਕੋਟ ਵਿੱਚ ਤਾਪਮਾਨ 45.1 ਡਿਗਰੀ ਦਰਜ ਕੀਤਾ ਗਿਆ,ਹੀਟ ਵੇਵ ਕਾਰਨ ਅੱਜ ਜ਼ਿਆਦਾਤਰ ਸ਼ਹਿਰਾਂ ‘ਚ ਤਾਪਮਾਨ 45 ਨੂੰ ਪਾਰ ਕਰ ਜਾਵੇਗਾ।