ਸ਼ੰਭੂ ਬਾਰਡਰ ‘ਤੇ ਰੇਲਵੇ ਟ੍ਰੈਕ ਤੋਂ ਹਟਾਉਣਗੇ ਕਿਸਾਨ ਧਰਨਾ
Shambhu Border,20 May,2024,(Bol Punjab De):- ਹਰਿਆਣਾ ਅਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਸ਼ੰਭੂ ਰੇਲਵੇ ਸਟੇਸ਼ਨ (Shambhu Railway Station) ‘ਤੇ ਇਕ ਮਹੀਨੇ ਤੋਂ ਧਰਨਾ ਦੇ ਰਹੇ ਕਿਸਾਨਾਂ ਨੇ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ,ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 17 ਅਪਰੈਲ ਤੋਂ ਰੇਲਵੇ ਸਟੇਸ਼ਨ ’ਤੇ ਜਾਮ ਲਗਾ ਕੇ ਬੈਠੀਆਂ ਹੋਈਆਂ ਹਨ,ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਐਮਐਸਪੀ (MSP) ਅਤੇ ਹੋਰ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਅੰਬਾਲਾ,ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੀਆਂ ਹਨ,ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ 13 ਫਰਵਰੀ ਨੂੰ ਦਿੱਲੀ ਵੱਲ ਜਾਣ ਦਾ ਫੈਸਲਾ ਕੀਤਾ ਸੀ।
ਪਰ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਸਰਹੱਦ ‘ਤੇ ਹੀ ਰੋਕ ਦਿੱਤਾ,ਹਾਲਾਂਕਿ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) (MSP) ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਸਰਹੱਦ (Shambhu Border) ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।ਰੇਲਵੇ ਟ੍ਰੈਕ ਜਾਮ ਹੋਣ ਕਾਰਨ ਰੇਲਵੇ ਵਿਭਾਗ ਨੂੰ ਹਰ ਰੋਜ਼ ਟਰੇਨਾਂ ਰੱਦ ਕਰਨੀਆਂ ਪਈਆਂ,ਇਸ ਤੋਂ ਇਲਾਵਾ ਕਈ ਟਰੇਨਾਂ ਦੇ ਰੂਟ ਬਦਲ ਦਿੱਤੇ ਗਏ ਹਨ,ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨਾਂ ਦੇ ਧਰਨੇ ਕਾਰਨ ਪੰਜਾਬ ਦਾ ਵਪਾਰੀ ਵਰਗ ਪਰੇਸ਼ਾਨ ਸੀ,ਉਨ੍ਹਾਂ 10 ਦਿਨਾਂ ਦੇ ਅੰਦਰ-ਅੰਦਰ ਧਰਨਾ ਬੰਦ ਕਰਨ ਦੀ ਚਿਤਾਵਨੀ ਵੀ ਦਿੱਤੀ ਸੀ,ਫਿਲਹਾਲ ਕਿਸਾਨਾਂ ਨੇ ਰੇਲਵੇ ਟਰੈਕ ਖਾਲੀ ਕਰਨ ਦਾ ਐਲਾਨ ਕਰ ਦਿੱਤਾ ਹੈ,ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੇਗੀ।