Politics

30 ਮਈ ਨੂੰ ਪੰਜਾਬ ਆਉਣਗੇ UP ਦੇ ਸੀਐਮ ਯੋਗੀ ਅਦਿੱਤਿਆਨਾਥ

Shri Anandpur Sahib,28 May,2024,(Bol Punjab De):- ਇਸ ਵਾਰ ਪੰਜਾਬ ਦੀ ਚੋਣ ਮੈਦਾਨ ‘ਚ ਭਾਜਪਾ ਸਾਰੀਆਂ ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜ ਰਹੀ ਹੈ,ਹਲਕਾ ਸ੍ਰੀ ਆਨੰਦਪੁਰ ਸਾਹਿਬ (Shri Anandpur Sahib) ਵਿੱਚ ਪਾਰਟੀ ਕੋਈ ਕਸਰ ਬਾਕੀ ਛੱਡਣ ਦੇ ਮੂਡ ਵਿੱਚ ਨਹੀਂ ਹੈ,ਅਜਿਹੇ ‘ਚ ਪਾਰਟੀ ਸਟਾਰ ਪ੍ਰਚਾਰਕਾਂ ਨੂੰ ਬੁਲਾ ਕੇ ਅਤੇ ਨੁੱਕੜ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕਰ ਰਹੀ ਹੈ,ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ (Chief Minister Yogi Adityanath) ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ 30 ਮਈ ਨੂੰ ਪੰਜਾਬ ਆਉਣਗੇ,ਇਸ ਮੌਕੇ ਉਹ ਮੁਹਾਲੀ ਵਿੱਚ ਪਾਰਟੀ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ,ਪਾਰਟੀ ਵੱਲੋਂ ਉਨ੍ਹਾਂ ਦੀ ਜਨਸਭਾ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ,ਇਸ ਦੇ ਨਾਲ ਹੀ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪਾਰਟੀ ਦੇ ਮੋਹਤਬਰਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ,ਸੀਐਮ ਯੋਗੀ ਦੁਪਹਿਰ 2.30 ਵਜੇ ਮੋਹਾਲੀ ਪਹੁੰਚਣਗੇ,ਇਸ ਦੌਰਾਨ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਰਹਿਣਗੇ,ਹਾਲਾਂਕਿ ਇਸ ਤੋਂ ਪਹਿਲਾਂ ਉਹ ਚੰਡੀਗੜ੍ਹ ਰੈਲੀ (Chandigarh Rally) ਲਈ ਗਏ ਸਨ।

Related Articles

Leave a Reply

Your email address will not be published. Required fields are marked *

Back to top button