ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਦਸਤਾਰ ਸਜਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਹੋਏ ਨਤਮਸਤਕ
Amritsar Sahib,30 May,2024,(Bol Punjab De):- ਰੂਹਾਨੀਅਤ ਦਾ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀ ਹੈ,ਉੱਥੇ ਹੀ ਲੋਕ ਸਭਾ ਚੋਣਾਂ ਦੇ ਦੌਰਾਨ ਪੰਜਾਬ ਫੇਰੀ ‘ਤੇ ਆਏ ਵੱਡੇ ਰਾਜਨੀਤਿਕ ਚਿਹਰੇ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (Sachkhand Shri Darbar Sahib Ji) ਵਿੱਚ ਆ ਕੇ ਮੱਥਾ ਟੇਕ ਰਹੇ ਸਨ।
ਅੱਜ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਭਾਜਪਾ ਦੇ ਨੇਤਾਵਾਂ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਮੋਹਣ ਯਾਦਵ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀਆਂ ਪਰਿਕਰਮਾ ਕਰਨ ਤੋਂ ਬਾਅਦ ਹਰਿਮੰਦਰ ਸਾਹਿਬ ਜੀ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ,ਇਸ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਈ ਸਾਲਾਂ ਬਾਅਦ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਵਿੱਚ ਮੱਥਾ ਟੇਕਣ ਆਏ ਹਨ।
ਉਹਨਾਂ ਕਿਹਾ ਕਿ ਉਹ ਕਰੋਨਾ ਕਾਲ ਦੌਰਾਨ ਵੀ ਸ਼੍ਰੀ ਦਰਬਾਰ ਸਾਹਿਬ ਜੀ (Sachkhand Shri Darbar Sahib Ji) ਵਿੱਚ ਮੱਥਾ ਟੇਕਣ ਨਹੀਂ ਆ ਸਕੇ ਸਨ,ਉਹਨਾਂ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਜੀ ਵਿੱਚ ਮੱਥਾ ਟੇਕ ਕੇ ਰੂਹ ਨੂੰ ਬੜਾ ਹੀ ਸਕੂਨ ਮਿਲਿਆ ਹੈ,ਉਹਨਾਂ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਜੀ (Sachkhand Shri Darbar Sahib Ji) ਦੇ ਅੰਦਰ ਜਦੋਂ ਮੱਥਾ ਟੇਕ ਰਹੇ ਸਨ ਤਾ ਉਸ ਸਮੇਂ ਜੋ ਕੀਰਤਨ ਚੱਲ ਰਿਹਾ ਸੀ ਉਹ ਕੀਰਤਨ ਸੁਣ ਕੇ ਉਹਨਾਂ ਨੂੰ ਜ਼ਿੰਦਗੀ ‘ਚ ਅੱਗੇ ਵਧਣ ਦਾ ਸੰਦੇਸ਼ ਵੀ ਮਿਲਿਆ ਹੈ,ਇਸ ਤੋਂ ਇਲਾਵਾ ਇਸ ਮੌਕੇ ‘ਤੇ ਉਹਨਾਂ ਨੇ ਪੰਜਾਬ ਵਾਸੀਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ ਦੀ ਬੇਨਤੀ ਵੀ ਕੀਤੀ ।