ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਵਿੱਚ ਅੱਜ ਸ਼ਾਮ 6 ਵਜੇ ਤੋਂ ਸ਼ਰਾਬ ਦੇ ਠੇਕੇ ਬੰਦ ਹੋ ਜਾਣਗੇ,ਜੋ 1 ਜੂਨ ਨੂੰ ਵੋਟਾਂ ਪੈਣ ਤੋਂ ਬਾਅਦ ਖੁੱਲ੍ਹਣਗੇ
Chandigarh,30 May,2024,2024,(Bol Punjab De):- ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਮੱਦੇਨਜ਼ਰ ਪੰਜਾਬ ਵਿੱਚ ਅੱਜ ਸ਼ਾਮ 6 ਵਜੇ ਤੋਂ ਸ਼ਰਾਬ ਦੇ ਠੇਕੇ ਬੰਦ ਹੋ ਜਾਣਗੇ,ਜੋ 1 ਜੂਨ ਨੂੰ ਵੋਟਾਂ ਪੈਣ ਤੋਂ ਬਾਅਦ ਖੁੱਲ੍ਹਣਗੇ,ਇਸ ਦੌਰਾਨ ਡਰਾਈ ਡੇਅ (Dry Day) ਹੋਵੇਗਾ,ਇਸ ਤੋਂ ਇਲਾਵਾ ਨਤੀਜਿਆਂ ਵਾਲੇ ਦਿਨ 04 ਜੂਨ ਨੂੰ ਵੀ ਸੂਬੇ ਵਿੱਚ ਡ੍ਰਾਈ ਡੇਅ ਐਲਾਨਿਆ ਗਿਆ ਹੈ,ਇਸ ਦੌਰਾਨ ਕਿਸੇ ਵੀ ਹੋਟਲ ਜਾਂ ਰੈਸਟੋਰੈਂਟ ‘ਚ ਸ਼ਰਾਬ ਨਹੀਂ ਦਿੱਤੀ ਜਾਵੇਗੀ,ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਹੋਣਗੇ,ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਚੋਣ ਕਮਿਸ਼ਨ (Election Commission) ਦੀਆਂ ਸਮੁੱਚੀਆਂ ਟੀਮਾਂ ਸਰਗਰਮ ਰਹਿਣਗੀਆਂ,ਇਸ ਦੇ ਨਾਲ ਹੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਜਨਤਕ ਮੀਟਿੰਗਾਂ,ਕਿਸੇ ਵੀ ਤਰ੍ਹਾਂ ਦਾ ਪ੍ਰਦਰਸ਼ਨ,ਨਾਅਰੇਬਾਜ਼ੀ ਕਰਨ ਅਤੇ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਹੋਵੇਗੀ,ਇਸ ਦੌਰਾਨ ਤੁਸੀਂ ਲਾਊਡਸਪੀਕਰ (Loudspeaker) ਦੀ ਵਰਤੋਂ ਨਹੀਂ ਕਰ ਸਕੋਗੇ,ਹਾਲਾਂਕਿ,ਉਮੀਦਵਾਰ ਘਰ-ਘਰ ਜਾ ਕੇ ਆਪਣੇ ਲਈ ਵੋਟਾਂ ਮੰਗ ਸਕਣਗੇ,1 ਜੂਨ ਨੂੰ ਪੋਲਿੰਗ ਸਟੇਸ਼ਨਾਂ (Polling Stations) ਦੇ 100 ਮੀਟਰ ਦੇ ਦਾਇਰੇ ਵਿੱਚ ਆਵਾਜਾਈ ਆਦਿ ‘ਤੇ ਪਾਬੰਦੀ ਰਹੇਗੀ,ਨਾਲ ਹੀ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਐਲਾਨ ਦਿੱਤਾ ਗਿਆ ਹੈ।