ਜੂਨ 1984 ਦੇ ਘੱਲੂਘਾਰੇ ਦੀ ਅੱਜ 40ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ
Amritsar Sahib,06 June,2024,(Bol Punjab De):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਜੂਨ 1984 ਦੇ ਘੱਲੂਘਾਰੇ ਦੀ ਅੱਜ 40ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ,ਘੱਲੂਘਾਰੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਹਰ ਸਾਲ ਸਮਾਗਮ ਕੀਤਾ ਜਾਂਦਾ ਹੈ,ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਤੇ ਪੰਥਕ ਜਥੇਬੰਦੀਆ ਦੇ ਨੁਮਾਇੰਦੇ ਸ਼ਾਮਲ ਹੋਣ ਲਈ ਪਹੁੰਚੇ ਹਨ।
ਦਲ ਖਾਲਸਾ (Dal Khalsa) ਵੱਲੋਂ ਬੁਰਜ ਅਕਾਲੀ ਫੂਲਾ ਸਿੰਘ (Burj Akali Phula Singh) ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਤੱਕ ਬੁੱਧਵਾਰ ਸ਼ਾਮ ਨੂੰ ਯਾਦਗਾਰੀ ਮਾਰਚ ਕੱਢਿਆ,ਵੀਰਵਾਰ ਨੂੰ ਵਰੇਗੰਢ੍ਹ ਮੌਕੇ ਅੰਮ੍ਰਿਤਸਰ ਬੰਦ ਰੱਖਣ ਦਾ ਸੱਦਾ ਵੀ ਦਲ ਖਾਲਸਾ ਵੱਲੋਂ ਦਿੱਤਾ ਗਿਆ ਹੈ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਦਰੂਨੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇੱਕ ਹਜ਼ਾਰ ਤੋਂ ਵੱਧ ਟਾਸਕ ਫੋਰਸ (Task Force) ਦੇ ਮੈਂਬਰ ਅਤੇ ਸੇਵਾਦਾਰ ਤਾਇਨਾਤ ਕੀਤੇ ਜਾ ਰਹੇ ਹਨ,ਵਰੇਗੰਢ੍ਹ ਦੇ ਮੱਦੇਨਜ਼ਰ ਪੰਜਾਬ ਪੁਲਿਸ (Punjab Police) ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ,ਸ੍ਰੀ ਹਰਿਮੰਦਰ ਸਾਹਿਬ ਜੀ ਦੇ ਚਾਰੇ ਮੁੱਖ ਪ੍ਰਵੇਸ਼ ਦੁਆਰਾਂ ’ਤੇ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ।
ਇਸ ਦੇ ਨਾਲ ਹੀ ਸਕਿਉਰਿਟੀ ਟੀਮਾਂ ਵੀ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਦੇ ਬਾਹਰ ਅਤੇ ਮੁੱਖ ਪ੍ਰਵੇਸ਼ ਦੁਆਰ ’ਤੇ ਤਾਇਨਾਤ ਕੀਤੀਆਂ ਗਈਆਂ ਹਨ,ਐਂਟਰੀ ਗੇਟਾਂ ’ਤੇ ਤਾਇਨਾਤ ਪੁਲਿਸ ਮੁਲਾਜ਼ਮ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨਾਂ ਲਈ ਆਉਣ ਵਾਲੇ ਹਰੇਕ ਸ਼ਰਧਾਲੂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖ ਰਹੇ ਹਨ,ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਜੀ ਪਰਿਕਰਮਾ ਵਿਚ ਸਾਦੇ ਕੱਪੜਿਆਂ ਵਿਚ ਪੁਲਿਸ ਮੁਲਾਜ਼ਮ ਹਰੇਕ ਗਤੀਵਿਧੀ ’ਤੇ ਨਜ਼ਰ ਰੱਖ ਰਹੇ ਹਨ।