Punjab

DGP Punjab Gaurav Yadav ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ

ਲੋਕਾਂ ਵਾਸਤੇ ਆਪਣੇ ਦਫਤਰਾਂ ਵਿਚ ਸਵੇਰੇ 11.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਉਪਲਬਧ ਰਹਿਣ

Chandigarh,09 June,2024,(Bol Punjab De):- ਡੀਜੀਪੀ ਪੰਜਾਬ ਗੌਰਵ ਯਾਦਵ (DGP Punjab Gaurav Yadav) ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ,ਕਿ ਉਹ ਲੋਕਾਂ ਵਾਸਤੇ ਆਪਣੇ ਦਫਤਰਾਂ ਵਿਚ ਸਵੇਰੇ 11.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਉਪਲਬਧ ਰਹਿਣ,ਇਹ ਹਿਦਾਇਤ ਸਾਰੇ ਜਿਲ੍ਹਿਆਂ ਦੇ DSP ਪੱਧਰ ਤਕ ਦੇ ਅਫ਼ਸਰਾਂ ਤੋਂ ਲੈਕੇ ਸਟੇਟ ਹੈਡਕਵਾਰਟਰ ਤੇ DGP ਪੱਧਰ ਦੇ ਸਾਰੇ ਅਫ਼ਸਰਾਂ ਲਈ ਜਾਰੀ ਕੀਤੀਆਂ ਗਈਆਂ ਹਨ,ਇਸ ਸਬੰਧੀ ਹੁਕਮ ਡੀਜੀਪੀ ਪੰਜਾਬ ਗੌਰਵ ਯਾਦਵ (DGP Punjab Gaurav Yadav) ਵੱਲੋਂ ਦਿੱਤੇ ਗਏ ਹਨ,ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ (Social Media Account X) ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ,ਲੋਕਾਂ ਵੱਲੋਂ ਆ ਰਹੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਡੀਜੀਪੀ ਪੰਜਾਬ ਗੌਰਵ ਯਾਦਵ (DGP Punjab Gaurav Yadav) ਵੱਲੋਂ ਇਹ ਫੈਸਲਾ ਲਿਆ ਗਿਆ ਹੈ।

ਇਹ ਹੁਕਮ ਏਡੀਜੀਪੀ/ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀ, ਸਬ-ਡਵੀਜ਼ਨਲ ਡੀਐਸਪੀ ਅਤੇ ਸਾਰੀਆਂ ਰੇਂਜਾਂ ਦੇ ਐਸਐਚਓ (SHO) ਉੱਤੇ ਲਾਗੂ ਹੋਣਗੇ,ਇਹ ਹੁਕਮ ਸਾਰੇ ਕੰਮਕਾਜੀ ਦਿਨਾਂ ‘ਤੇ ਲਾਗੂ ਹੋਵੇਗਾ,ਡੀਜੀਪੀ ਪੰਜਾਬ ਗੌਰਵ ਯਾਦਵ ਦਾ ਕਹਿਣਾ ਹੈ ਕਿ ਇਹ ਪੁਲਿਸ ਦਾ ਵੀ ਫਰਜ਼ ਹੈ, ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ,ਪੁਲਿਸ ਹੁਕਮ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ (Punjab Police) ਦੇ ਹੈੱਡਕੁਆਰਟਰ ‘ਤੇ ਵੀ ਲਾਗੂ ਹੋਣਗੇ,ਸਪੈਸ਼ਲ ਡੀਜੀਪੀ/ਐਡੀਸ਼ਨਲ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਪੁਲਿਸ ਹੈੱਡਕੁਆਰਟਰ ਵਿਖੇ ਨਿਰਧਾਰਤ ਸਮੇਂ ਅੰਦਰ ਲੋਕਾਂ ਨੂੰ ਮਿਲਣਾ ਹੋਵੇਗਾ,ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸਪੱਸ਼ਟ ਕੀਤਾ ਹੈ ਕਿ ਸਾਰਿਆਂ ਨੂੰ ਉਪਰੋਕਤ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ,ਪੁਲਿਸ (Police) ਵੱਲੋਂ ਨਾਗਰਿਕਾਂ ਤੱਕ ਪਹੁੰਚ ਕਰਨ ਲਈ ਇਹ ਇੱਕ ਵੱਡਾ ਕਦਮ ਹੈ,ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਇਹ ਯਤਨ ਜਾਰੀ ਰਹਿਣਗੇ।

Related Articles

Leave a Reply

Your email address will not be published. Required fields are marked *

Back to top button