Politics

ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ

Gurdaspur, 14 June 2024,(Bol Punjab De):–   ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ (Dera Baba Nanak Seat) ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ,ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਨੂੰ ਭੇਜ ਦਿੱਤਾ ਹੈ,ਉਹ ਗੁਰਦਾਸਪੁਰ ਲੋਕ ਸਭਾ (Gurdaspur Lok Sabha) ਹਲਕੇ ਤੋਂ ਚੋਣ ਜਿੱਤ ਕੇ ਸੰਸਦ ‘ਚ ਪੁੱਜੇ ਹਨ,ਉਨ੍ਹਾਂ ਨੇ ਚੋਣਾਂ ਵਿੱਚ ਭਾਜਪਾ ਦੇ ਦਿਨੇਸ਼ ਬੱਬੂ ਨੂੰ ਹਰਾਇਆ ਹੈ। ਉਨ੍ਹਾਂ ਨੂੰ 364043 ਵੋਟਾਂ ਮਿਲੀਆਂ ਹਨ,ਇਸ ਸਮੇਂ ਉਹ ਰਾਜਸਥਾਨ ਕਾਂਗਰਸ ਦੇ ਇੰਚਾਰਜ ਵੀ ਹਨ।

ਇਸ ਵਾਰ ਕੁੱਲ ਚਾਰ ਵਿਧਾਇਕਾਂ ਨੇ ਲੋਕ ਸਭਾ ਚੋਣ ਜਿੱਤੀ ਹੈ,ਇਨ੍ਹਾਂ ਵਿੱਚ ਕਾਂਗਰਸ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਰਾਜਾ ਵੜਿੰਗ, ਬਰਨਾਲਾ ਤੋਂ ‘ਆਪ’ ਦੇ ਵਿਧਾਇਕ ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ।

ਇਨ੍ਹਾਂ ਵਿੱਚੋਂ ਰਾਜ ਕੁਮਾਰ ਚੱਬੇਵਾਲ (Raj Kumar Chabewal) ਨੇ ਪਹਿਲਾਂ ਹੀ ਆਪਣਾ ਅਸਤੀਫਾ ਸਪੀਕਰ ਨੂੰ ਭੇਜ ਦਿੱਤਾ ਸੀ,ਜਦਕਿ ਹੁਣ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣਾ ਅਸਤੀਫਾ ਭੇਜ ਦਿੱਤਾ ਹੈ,ਇਸ ਦੇ ਨਾਲ ਹੀ ਬਾਕੀ ਦੋਵੇਂ ਵਿਧਾਇਕਾਂ ਨੂੰ ਵੀ ਅਸਤੀਫਾ ਦੇਣਾ ਪਵੇਗਾ,ਇਸ ਤੋਂ ਬਾਅਦ ਸਪੀਕਰ ਇਸ ਬਾਰੇ ਚੋਣ ਕਮਿਸ਼ਨ ਨੂੰ ਸੂਚਿਤ ਕਰਨਗੇ।

ਇਸ ਤੋਂ ਬਾਅਦ ਚੋਣ ਕਮਿਸ਼ਨ ਇਨ੍ਹਾਂ ਵਿਧਾਇਕਾਂ ਦੀਆਂ ਸੀਟਾਂ ‘ਤੇ ਉਪ ਚੋਣਾਂ ਕਰਵਾਉਣ ਬਾਰੇ ਫੈਸਲਾ ਲਵੇਗਾ,ਹਾਲਾਂਕਿ ਜਲੰਧਰ ਪੱਛਮੀ ਸੀਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ (MLA Sheetal Angural) ਨੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਸਤੀਫਾ ਦੇ ਦਿੱਤਾ ਸੀ,ਜਿੱਥੇ ਹੁਣ ਚੋਣਾਂ ਹੋਣ ਜਾ ਰਹੀਆਂ ਹਨ,ਕਾਨੂੰਨੀ ਮਾਹਿਰਾਂ ਮੁਤਾਬਕ ਸੰਸਦ ਮੈਂਬਰ ਚੁਣੇ ਗਏ ਸਾਰੇ ਆਗੂਆਂ ਨੂੰ 20 ਜੂਨ ਤੋਂ ਪਹਿਲਾਂ ਅਸਤੀਫ਼ਾ ਦੇਣਾ ਪਵੇਗਾ,ਕਿਉਂਕਿ ਦੋਵੇਂ ਅਹੁਦਿਆਂ ਨੂੰ ਇੱਕੋ ਸਮੇਂ ‘ਤੇ ਨਹੀਂ ਰੱਖਿਆ ਜਾ ਸਕਦਾ।

ਜੇਕਰ ਵਿਧਾਇਕ ਨਿਰਧਾਰਿਤ ਸਮੇਂ ਅੰਦਰ ਅਸਤੀਫਾ ਨਹੀਂ ਦਿੰਦਾ ਹੈ ਤਾਂ ਚੋਣ ਕਮਿਸ਼ਨ ਵੱਲੋਂ ਉਸ ਦੀ ਲੋਕ ਸਭਾ ਸੀਟ ਖਾਲੀ ਮੰਨੀ ਜਾਵੇਗੀ,ਕਿਉਂਕਿ ਇਹ ਲੋਕ 4 ਜੂਨ 2024 ਨੂੰ ਚੋਣ ਜਿੱਤ ਗਏ ਸਨ,ਇਸ ਤੋਂ ਬਾਅਦ, ਸਾਰੇ ਲੋਕ ਸਭਾ ਸੰਸਦ ਮੈਂਬਰਾਂ ਦੀ ਚੋਣ ਨਾਲ ਸਬੰਧਤ ਨੋਟੀਫਿਕੇਸ਼ਨ 6 ਜੂਨ 2024 ਨੂੰ ਭਾਰਤ ਦੇ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ,ਅਸਤੀਫ਼ੇ ਦੀ ਪ੍ਰਕਿਰਿਆ ਉਸ ਨੋਟੀਫਿਕੇਸ਼ਨ ਦੇ 14 ਦਿਨਾਂ ਦੇ ਅੰਦਰ ਪੂਰੀ ਹੋਣੀ ਚਾਹੀਦੀ ਹੈ।

 

Related Articles

Leave a Reply

Your email address will not be published. Required fields are marked *

Back to top button