Punjab

ਪੰਜਾਬ ਪੁਲਿਸ ‘ਚ ਵੱਡੀ ਫੇਰਬਦਲ ਸ਼ੁਰੂ,4 ਜ਼ਿਲ੍ਹਿਆਂ ਦੇ 916 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ

ਲੋਕ ਸਭਾ ਚੋਣਾਂ ਦੇ ਨਾਲ ਹੀ ਪੰਜਾਬ ਪੁਲਿਸ ਵਿੱਚ ਫੇਰਬਦਲ ਸ਼ੁਰੂ

Chandigarh,17 June,2024,(Bol Punjab De):-     ਲੋਕ ਸਭਾ ਚੋਣਾਂ (Lok Sabha Elections) ਦੇ ਨਾਲ ਹੀ ਪੰਜਾਬ ਪੁਲਿਸ (Punjab Police) ਵਿੱਚ ਫੇਰਬਦਲ ਸ਼ੁਰੂ ਹੋ ਗਿਆ ਹੈ,ਇਸੇ ਲੜੀ ਤਹਿਤ ਪਟਿਆਲਾ ਰੇਂਜ ਅਧੀਨ (Under Patiala Range) ਆਉਂਦੇ ਚਾਰ ਜ਼ਿਲ੍ਹਿਆਂ ਦੇ 916 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ,ਇਸ ਦੇ ਨਾਲ ਹੀ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ (DIG Patiala Range Harcharan Singh Bhullar) ਨੇ ਚਾਰ ਜ਼ਿਲ੍ਹਿਆਂ ਦੇ ਐਸਐਸਪੀ,ਐਸਪੀ (SSP, SP) ਅਤੇ ਡੀਐਸਪੀ (DSP) ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਨਸ਼ਿਆਂ ਅਤੇ ਅਪਰਾਧਾਂ ਖ਼ਿਲਾਫ਼ ਜ਼ੀਰੋ ਟਾਲਰੈਂਸ (Zero Tolerance) ਦੀ ਨੀਤੀ ਅਪਣਾਉਣ ਦੇ ਆਦੇਸ਼ ਦਿੱਤੇ ਹਨ,ਨਵੇਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।

ਦੱਸ ਦਈਏ ਪੰਜਾਬ ਪੁਲਿਸ (Punjab Police) ਨੇ ਨਸ਼ਿਆਂ ਦੇ ਕਾਰੋਬਾਰ ‘ਤੇ ਨਕੇਲ ਕੱਸਣ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਬਹੁਤ ਸਖ਼ਤ ਰਣਨੀਤੀ ਬਣਾਈ ਹੈ,ਕੁਝ ਦਿਨ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ (Punjab DGP Gaurav Yadav) ਨੇ ਵੀਡੀਓ ਕਾਨਫਰੰਸਿੰਗ (Video Conferencing) ਰਾਹੀਂ ਐਸਐਚਓਜ਼ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।

ਇਸ ਮੌਕੇ ਉਨ੍ਹਾਂ ਨੇ ਸੰਗਠਿਤ ਅਪਰਾਧ,ਨਸ਼ਾ ਤਸਕਰੀ ਅਤੇ ਅੱਤਵਾਦ ਨਾਲ ਨਜਿੱਠਣ ਦੇ ਗੁਰ ਵੀ ਦੱਸੇ,ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰ ਵਿੱਚ ਬੈਠਣ,ਨਾਲ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਹੋਵੇਗਾ,ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ਵਿੱਚ ਅਫਸਰਾਂ ਨੂੰ ਦਫਤਰਾਂ ਵਿੱਚ ਬੈਠਣ ਦੇ ਹੁਕਮ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਪੁਲਿਸ (Police) 30 ਹਜ਼ਾਰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਚੁੱਕੀ ਹੈ,ਇਸ ਦੇ ਨਾਲ ਹੀ ਜਿਹੜੇ ਦਫ਼ਤਰ ਨਹੀਂ ਪਹੁੰਚ ਸਕਦੇ,ਉਨ੍ਹਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਇੱਕ ਪੋਰਟਲ (Portal) ਬਣਾਇਆ ਗਿਆ ਹੈ,ਜਿਸ ਵਿੱਚ ਉਹ ਆਪਣੇ ਵਿਚਾਰ ਪ੍ਰਗਟ ਕਰ ਸਕਦਾ ਹੈ,ਇਸ ਦੇ ਲਈ ਤੁਸੀਂ pgd.punjabpolice.gov.in ‘ਤੇ ਲਾਗਇਨ ਕਰ ਸਕਦੇ ਹੋ

Related Articles

Leave a Reply

Your email address will not be published. Required fields are marked *

Back to top button