ਪੰਜਾਬ ‘ਚ ਇਕ ਵਾਰ ਫਿਰ ਤਾਪਮਾਨ ਵਧਣ ਲੱਗ ਗਿਆ
Chandigarh,23 June,2024,(Bol Punjab De):– ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ‘ਚ ਇਕ ਵਾਰ ਫਿਰ ਤਾਪਮਾਨ ਵਧਣ ਲੱਗ ਗਿਆ ਹੈ,ਇੱਕ ਦਿਨ ਵਿੱਚ ਔਸਤਨ 3.2 ਡਿਗਰੀ ਦਾ ਵਾਧਾ ਹੋਇਆ ਹੈ,ਮੌਸਮ ਵਿਭਾਗ (Department of Meteorology) ਨੇ ਇੱਕ ਵਾਰ ਫਿਰ 24 ਅਤੇ 25 ਜੂਨ ਲਈ ਹੀਟਵੇਵ (Heatwave) ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ ਪਰ 26 ਜੂਨ ਤੋਂ ਪ੍ਰੀ-ਮਾਨਸੂਨ (Pre-Monsoon) ਰਾਹਤ ਵੀ ਦੇਵੇਗਾ,ਮੌਸਮ ਵਿਭਾਗ (Department of Meteorology) ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਵੀ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ,24-25 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।
ਇਸ ਕਾਰਨ ਹੀਟਵੇਵ (Heatwave) ਦਾ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਗਰਮੀ ਦੀ ਲਹਿਰ ਦਾ ਅਸਰ ਸਿਰਫ਼ ਦੋ ਦਿਨ ਹੀ ਰਹੇਗਾ,ਉਥੇ ਹੀ ਜੇਕਰ ਬੀਤੀ ਸ਼ਾਮ ਦੀ ਗੱਲ ਕਰੀਏ ਤਾਂ ਸ਼ਨੀਵਾਰ ਨੂੰ ਪੰਜਾਬ ‘ਚ ਸਭ ਤੋਂ ਵੱਧ ਤਾਪਮਾਨ ਸਮਰਾਲਾ ‘ਚ ਦਰਜ ਕੀਤਾ ਗਿਆ,ਇੱਥੇ ਵੱਧ ਤੋਂ ਵੱਧ ਤਾਪਮਾਨ 42.9 ਡਿਗਰੀ ਦਰਜ ਕੀਤਾ ਗਿਆ, ਜਦਕਿ ਲੁਧਿਆਣਾ ਸ਼ਹਿਰ ਦਾ ਤਾਪਮਾਨ 41.1 ਡਿਗਰੀ ਰਿਹਾ,ਸ਼ਨੀਵਾਰ ਨੂੰ ਵੀ ਇੱਥੇ ਹੀਟਵੇਵ (Heatwave) ਮਹਿਸੂਸ ਕੀਤੀ ਗਈ,ਪੰਜਾਬ ਵਿੱਚ 26 ਜੂਨ ਤੋਂ ਪ੍ਰੀ-ਮਾਨਸੂਨ (Pre-Monsoon) ਦੇ ਸਰਗਰਮ ਹੋਣ ਦੀ ਸੰਭਾਵਨਾ ਹੈ,26 ਅਤੇ 27 ਜੂਨ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ,ਨਹੀਂ ਤਾਂ ਬੱਦਲ ਛਾਏ ਰਹਿਣਗੇ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ,ਪਰ 28 ਜੂਨ ਨੂੰ ਬਹੁਤੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।