ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ
Jalandhar,27 June,2024,(Bol Punjab De):- ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ (Jalandhar West Vidhan Sabha By-Election) ਲਈ ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਨੂੰ ਵੱਡਾ ਹੁਲਾਰਾ ਮਿਲਿਆ ਹੈ,ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ,ਵੀਰਵਾਰ ਨੂੰ ਕਾਂਗਰਸ ਤੇ ਭਾਜਪਾ ਦੇ ਸੈਂਕੜੇ ਆਗੂ ‘ਤੇ ਵਰਕਰ ਪਾਰਟੀ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ,ਭਾਜਪਾ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਲੱਡਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ,ਹਰਜਿੰਦਰ ਸਿੰਘ ਲੱਡਾ ਦੇ ਨਾਲ ਭਾਜਪਾ ਆਗੂ ਸੁਮਿਤ ਹਾਂਡਾ, ਯਸ਼ ਵੋਹਰਾ, ਗਗਨ ਕੁਮਾਰ, ਪ੍ਰਵੀਨ ਚਾਵਲਾ, ਗੁਰਦਿਆਲ ਸਿੰਘ ਪ੍ਰੀਤ, ਬੀ.ਕੇ ਮਣੀ, ਕਰਮ ਸਿੰਘ ਅਤੇ ਸੁਨੀਲ ਕੁਮਾਰ ਵੀਘਾ ‘ਆਪ’ ਵਿੱਚ ਸ਼ਾਮਲ ਹੋਏ।
ਕਾਂਗਰਸ ਦੇ ਕਈ ਸੀਨੀਅਰ ਆਗੂ ਵੀ ਆਪਣੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਦੇ ਜਲੰਧਰ ਜ਼ਿਲ੍ਹਾ ਮੀਤ ਪ੍ਰਧਾਨ ਅਜੈ ਕੁਮਾਰ, ਬਲਾਕ ਜਨਰਲ ਸਕੱਤਰ ਰਣਜੀਤ ਸਿੰਘ ਲਾਡੀ, ਕਾਂਗਰਸੀ ਆਗੂ ਰਵਿੰਦਰ ਸਿੰਘ ਮੋਂਟੂ, ਕਿਮੀ ਕੇਸਰ, ਅਮਿੱਤ ਭਗਤ, ਪਰਮ ਪ੍ਰੀਤ ਸਿੰਘ, ਸ਼ਸ਼ੀ ਭਗਤ, ਨਰੇਸ਼ ਭਗਤ, ਅਮਿੱਤ ਭਗਤ, ਰਜਿੰਦਰ ਭਗਤ, ਰਾਕੇਸ਼ ਭਗਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ,ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ ‘ਆਪ’ ਵਿਧਾਇਕ ਬਰਿੰਦਰ ਗੋਇਲ ਦੀ ਮੌਜੂਦਗੀ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ (Aam Aadmi Party) ਦੇ ਨਾਲ ਡੱਟ ਕੇ ਖੜੇ ਹਨ,2022 ਦੀਆਂ ਚੋਣਾਂ ਵਿੱਚ ਵੀ ਇੱਥੋਂ ਦੇ ਲੋਕਾਂ ਨੇ ‘ਆਪ’ ਦੇ ਉਮੀਦਵਾਰ ਨੂੰ ਜਿਤਾਇਆ ਸੀ, ਪਰ ਉਸ ਦੀ ਧੋਖਾਧੜੀ ਅਤੇ ਜਨਤਾ ਦੇ ਫ਼ਤਵੇ ਦਾ ਨਿਰਾਦਰ ਕਰਨ ਕਾਰਨ ਮੁੜ ਚੋਣਾਂ ਦੀ ਲੋੜ ਪੈ ਗਈ ਹੈ, ਪਰ ਮੈਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਇੱਥੋਂ ਦੇ ਲੋਕ ਭਾਰੀ ਬਹੁਮਤ ਨਾਲ ‘ਆਮ ਆਦਮੀ ਪਾਰਟੀ (Aam Aadmi Party)’ ਉਮੀਦਵਾਰ ਮਹਿੰਦਰ ਭਗਤ ਨੂੰ ਜਿਤਾਉਣਗੇ ਅਤੇ ਧੋਖੇਬਾਜ਼ਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।