ਬੰਦ ਪਏ ਸ਼ੰਭੂ ਬਾਰਡਰ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚਿਆ
Chandigarh,06 July,2024,(Bol Punjab De):- ਪੰਜਾਬ ਅਤੇ ਹਰਿਆਣਾ ਵਿਚਾਲੇ ਨੈਸ਼ਨਲ ਹਾਈਵੇ-44 (National Highway-44) ‘ਤੇ 5 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਪਹੁੰਚ ਗਿਆ ਹੈ,ਹਾਈ ਕੋਰਟ (High Court) ਦੇ ਵਕੀਲ ਵਾਸੂ ਰੰਜਨ ਸ਼ਾਂਡਿਲਿਆ ਨੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ,ਉਨ੍ਹਾਂ ਕਿਹਾ ਕਿ ਸ਼ੰਭੂ ਬਾਰਡਰ (Shambhu Border) ਬੰਦ ਹੋਣ ਕਾਰਨ ਅੰਬਾਲਾ (Ambala) ਦੇ ਵਪਾਰੀ, ਦੁਕਾਨਦਾਰ ਅਤੇ ਰੇਹੜੀ ਫੜ੍ਹੀ ਵਾਲੇ ਭੁੱਖਮਰੀ ਦੀ ਕਗਾਰ ‘ਤੇ ਪਹੁੰਚ ਗਏ ਹਨ,ਸ਼ੰਭੂ ਸਰਹੱਦ ਬੰਦ ਹੋਣ ਕਾਰਨ ਦੋਵਾਂ ਸੂਬਿਆਂ ਨੂੰ ਮਾਲੀਏ ਦਾ ਭਾਰੀ ਨੁਕਸਾਨ ਹੋ ਰਿਹਾ ਹੈ,ਸਰਕਾਰੀ ਬੱਸਾਂ ਦੇ ਰੂਟ ਮੋੜਨ ਕਾਰਨ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ,ਇਸ ਸਬੰਧੀ ਵਕੀਲਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਉਨ੍ਹਾਂ ਇਸ ਜਨਹਿਤ ਪਟੀਸ਼ਨ ’ਚ ਕਿਸਾਨ ਆਗੂਆਂ ਸਰਵਣ ਪੰਧੇਰ ਅਤੇ ਜਗਜੀਤ ਡੱਲੇਵਾਲ (Jagjit Dallewal) ਨੂੰ ਧਿਰ ਬਣਾਇਆ ਹੈ।