Punjab

ਆਮ ਲੋਕਾਂ ਦੀ ਸਹੂਲਤ ਲਈ ਸਹਾਈ ਸਿੱਧ ਹੋ ਰਹੇ ਹਨ “ਆਪ ਦੀ ਸਰਕਾਰ ਆਪ ਦੇ ਦੁਆਰ’’ ਕੈਂਪ : ਵਿਧਾਇਕ ਬਲਕਾਰ ਸਿੰਘ ਸਿੱਧੂ

Selbarah (Bathinda): July 9,2024,(Bol Punjab De):-  ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ (Punjab Govt) ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ,ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ,ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ (Balkar Singh Sidhu) ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਸੇਲਬਰਾਹ ਵਿਖੇ ਲਗਾਏ ਗਏ ਲੋਕ ਭਲਾਈ ਕੈਂਪ ਦੌਰਾਨ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ,ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਲਤੀਫ ਅਹਿਮਦ ਅਤੇ ਐਸਡੀਐਮ ਰਾਮਪੁਰਾ ਸ਼੍ਰੀ ਕੰਵਰਜੀਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਤੋਂ ਇਲਾਵਾ ਵਿਕਾਸ ਦੇ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਹਿਮ ਪ੍ਰਾਪਤੀਆਂ ਬਾਰੇ ਦੱਸਦਿਆਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ,ਇਸ ਦੌਰਾਨ ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਖਾਸ ਅਪੀਲ ਕੀਤੀ ਕਿ ਆਪਸੀ ਭਾਈਚਾਕਰ ਸਾਂਝ ਨੂੰ ਪੂਰਨ ਬਰਕਰਾਰ ਰੱਖਿਆ ਜਾਵੇ ਤੇ ਛੋਟੇ-ਮੋਟੇ ਮਸਲਿਆਂ ਨੂੰ ਆਪਸ ਵਿਚ ਮਿਲ ਬੈਠ ਕੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇ।

ਇਸ ਮੌਕੇ ਪਿੰਡ ਸੇਲਬਰਾਹ ਤੋਂ ਇਲਾਵਾ ਸਿਧਾਣਾ, ਕਾਲੋਕੇ, ਗੁੰਮਟੀ ਕਲਾਂ ਤੇ ਹਰਨਾਮ ਸਿੰਘ ਵਾਲਾ ਆਦਿ ਨੇੜਲੇ ਪਿੰਡਾਂ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਪੀਣ ਵਾਲੇ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਛੱਪੜਾਂ ਦੇ ਓਵਰ ਫਲੋ ਹੋਣ ਅਤੇ ਨਜਾਇਜ਼ ਕਬਜ਼ੇ, ਨਹਿਰੀ ਪਾਣੀ ਤੋਂ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਜ਼ਿਆਦਾਤਰ ਸਮੱਸਿਆਵਾਂ ਸਾਹਮਣੇ ਆਈਆਂ, ਜਿਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਵਿਧਾਇਕ ਸ਼੍ਰੀ ਬਲਕਾਰ ਸਿੱਧੂ ਵਲੋਂ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਇਸ ਤੋ ਪਹੀਲਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਲਤੀਫ ਅਹਿਮਦ ਨੇ ਵਿਧਾਇਕ ਬਲਕਾਰ ਸਿੰਘ ਸਿੱਧੂ (MLA Balkar Singh Sidhu) ਦਾ ਪਹੁੰਚਣ ਤੇ ਸਵਾਗਤ ਕਰਦਿਆਂ ਵੱਖ-ਵੱਖ ਵਿਭਾਗਾਂ ਵਲੋਂ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ,ਇਸ ਦੌਰਾਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, ਪਸ਼ੂ ਪਾਲਣ, ਸੇਵਾ ਕੇਂਦਰ, ਸਾਂਝ ਕੇਂਦਰ, ਬਿਜਲੀ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਮਾਜਿਕ ਨਿਆਂ ਅਧਿਕਾਰਤ ਤੇ ਘੱਟ ਗਿਣਤੀ ਵਿਭਾਗ, ਮਾਲ ਵਿਭਾਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਬਾਲ ਵਿਕਾਸ ਪ੍ਰਜੈਕਟ, ਸਿਹਤ ਵਿਭਾਗਾਂ ਆਦਿ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਆਪੋ-ਆਪਣੇ ਟੇਬਲ ਲਗਾ ਕੇ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਸਬੰਧੀ ਜਾਣੂ ਕਰਵਾਇਆ ਗਿਆ,ਇਸ ਮੌਕੇ ਤਹਿਸੀਲਦਾਰ ਸ਼੍ਰੀ ਨਵਜੀਵਨ ਛਾਬੜਾ, ਨਾਇਬ ਤਹਿਸੀਲਦਾਰ ਸ਼੍ਰੀ ਬੀਰਬਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Related Articles

Leave a Reply

Your email address will not be published. Required fields are marked *

Back to top button