ਕੇਂਦਰ ਸਰਕਾਰ ਨੇ ਹਰ ਸਾਲ 25 ਜੂਨ ਨੁੰ ਸੰਵਿਧਾਨ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਹੈ
New Delhi,12 July,2024,(Bol Punjab De):- ਕੇਂਦਰ ਸਰਕਾਰ ਨੇ ਹਰ ਸਾਲ 25 ਜੂਨ ਨੁੰ ਸੰਵਿਧਾਨ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਹੈ,ਸਰਕਾਰ ਦੁਆਰਾ ਇਸ ਸਬੰਧੀ ਨੋਟੀਫਿਕੇਸ਼ਨ (Notification) ਜਾਰੀ ਕਰ ਦਿੱਤਾ ਗਿਆ ਹੈ,ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah0 ਨੇ ਕਿਹਾ ਕਿ 25 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੀ ਤਾਨਾਸ਼ਾਹੀ ਮਾਨਸਿਕਤਾ ਦਿਖਾਉਂਦੇ ਹੋਏ ਦੇਸ਼ ਵਿੱਚ ਐਮਰਜੈਂਸੀ (Emergency) ਲਗਾ ਕੇ ਭਾਰਤੀ ਲੋਕਤੰਤਰ ਦੀ ਆਤਮਾ ਦਾ ਗਲਾ ਘੁੱਟ ਦਿੱਤਾ ਸੀ,ਲੱਖਾਂ ਲੋਕਾਂ ਨੂੰ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਅਤੇ ਮੀਡੀਆ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ,ਭਾਰਤ ਸਰਕਾਰ (Government of India) ਨੇ ਹਰ ਸਾਲ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ (‘Constitution Killing Day’) ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ,ਇਹ ਦਿਨ 1975 ਦੀ ਐਮਰਜੈਂਸੀ ਦੇ ਅਣਮਨੁੱਖੀ ਦਰਦ ਨੂੰ ਸਹਿਣ ਵਾਲੇ ਸਾਰੇ ਲੋਕਾਂ ਦੇ ਅਥਾਹ ਯੋਗਦਾਨ ਨੂੰ ਯਾਦ ਕਰੇਗਾ।