ਪੰਜਾਬ ਵਿੱਚ 16 ਜੁਲਾਈ ਨੂੰ ਰਿਕਾਰਡ ਉੱਚ ਬਿਜਲੀ ਮੰਗ ਪੂਰੀ ਕੀਤੀ ਗਈ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ.
Chandigarh, July 17,2024,(Azad Soch News):- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. (Minister Harbhajan Singh ETO) ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ) ਨੇ 16 ਜੁਲਾਈ ਨੂੰ ਇੱਕ ਦਿਨ ਵਿੱਚ 36260 ਲੱਖ ਯੂਨਿਟ ਦੀ ਰਿਕਾਰਡ ਉੱਚ ਬਿਜਲੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ।
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੌਨਸੂਨ ਦੇ ਮੌਸਮ ਦੇ ਬਾਵਜੂਦ, ਨਮੀ ਵਾਲੀਆਂ ਸਥਿਤੀਆਂ ਅਤੇ ਘੱਟ ਮੀਂਹ ਕਾਰਨ ਰਾਜ ਵਿੱਚ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ। ਇਹ ਵਾਧਾ ਘਰੇਲੂ ਖਪਤ, ਝੋਨੇ ਦੀ ਫਸਲ ਦੀ ਸਿੰਚਾਈ, ਅਤੇ ਉਦਯੋਗਿਕ ਵਰਤੋਂ ਵਿੱਚ ਦੇਖਿਆ ਗਿਆ ਹੈ।
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਇਸ ਸਾਲ 23 ਜੂਨ ਨੂੰ ਪੀ.ਐਸ.ਪੀ.ਸੀ.ਐਲ ਨੇ ਇੱਕ ਦਿਨ ਵਿੱਚ 35630 ਲੱਖ ਯੂਨਿਟ ਦੀ ਸਪਲਾਈ ਕੀਤੀ ਸੀ, ਜੋ ਕਿ ਉਸ ਸਮੇਂ ਦਾ ਰਿਕਾਰਡ ਸੀ। ਹੁਣ 16 ਜੁਲਾਈ ਨੂੰ ਇਸ ਰਿਕਾਰਡ ਨੂੰ ਤੋੜ ਦਿੱਤਾ ਗਿਆ ਹੈ।
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅੱਗੇ ਕਿਹਾ ਕਿ 16 ਜੁਲਾਈ ਨੂੰ ਪੂਰੀ ਹੋਈ 15919 ਮੈਗਾਵਾਟ ਦੀ ਸਿਖਰ ਮੰਗ ਵੀ ਇਸ ਸਾਲ 29 ਜੂਨ ਨੂੰ ਪੂਰੀ ਹੋਈ 16058 ਮੈਗਾਵਾਟ ਦੀ ਬਿਜਲੀ ਦੀ ਸਭ ਤੋਂ ਉੱਚੀ ਮੰਗ ਦੇ ਨੇੜੇ ਹੈ।
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਹ ਉਪਲਬਧੀ ਰਣਨੀਤਕ ਯੋਜਨਾਬੰਦੀ ਅਤੇ ਕੁਸ਼ਲ ਸਰੋਤ ਪ੍ਰਬੰਧਨ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਅੰਦਰ ਅਤੇ ਬਾਹਰ ਦੇ ਸਾਰੇ ਉਪਲਬਧ ਸਰੋਤਾਂ ਦੀ ਪੂਰੀ ਵਰਤੋਂ ਕੀਤੀ ਗਈ ਤਾਂ ਜੋ ਸਥਿਰ ਅਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇ।
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਕਿਹਾ ਕਿ ਪੀ.ਐਸ.ਪੀ.ਸੀ.ਐਲ (P.S.P.C.L) ਨੇ ਬਿਨਾਂ ਕਿਸੇ ਵਿਘਨ ਦੇ ਇਸ ਵਧੀ ਹੋਈ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਸਾਡੇ ਕਰਮਚਾਰੀਆਂ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ।
ਬਿਜਲੀ ਮੰਤਰੀ ਨੇ ਯਕੀਨ ਦਿਵਾਇਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਵਿੱਚ ਨਿਰੰਤਰ ਅਤੇ ਗੁਣਵੱਤਾ ਵਾਲੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ।