Business
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਆਪਣੇ ਲਗਾਤਾਰ ਸੱਤਵਾਂ ਬਜਟ ਪੇਸ਼ ਕੀਤਾ ਹੈ
New Delhi,23 July,2024,(Bol Punjab De):- ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਨੇ ਅੱਜ ਆਪਣੇ ਲਗਾਤਾਰ ਸੱਤਵਾਂ ਬਜਟ ਪੇਸ਼ ਕੀਤਾ ਹੈ,ਉਸ ਦੌਰਾਨ ਉਨ੍ਹਾਂ ਨੇ ਦੇਸ਼ ਲਈ ਵੱਡੇ-ਵੱਡੇ ਐਲਾਨ ਕੀਤੇ ਹਨ,ਉਨ੍ਹਾਂ ਕਿਹਾ ਕਿ ਮੋਬਾਈਲ ਫ਼ੋਨਾਂ ਅਤੇ ਉਪਕਰਨਾਂ ਦਾ ਘਰੇਲੂ ਉਤਪਾਦਨ ਵਧਿਆ ਹੈ,ਇਸ ਲਈ ਮੋਬਾਈਲ ਫ਼ੋਨਾਂ ਅਤੇ ਮੋਬਾਈਲ ਚਾਰਜਰਾਂ ’ਤੇ ਕਸਟਮ ਡਿਊਟੀ (Customs Duty) ਘਟਾਈ ਜਾਵੇਗੀ,ਇਸ ਦੇ ਨਾਲ ਹੀ ਕੈਂਸਰ ਦੇ ਮਰੀਜ਼ਾਂ ਲਈ ਤਿੰਨ ਹੋਰ ਦਵਾਈਆਂ ਨੂੰ ਕਸਟਮ ਡਿਊਟੀ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਜਾਵੇਗੀ,ਐਕਸ-ਰੇ ਟਿਊਬਾਂ ਅਤੇ ਫਲੈਟ ਪੈਨਲ ਡਿਟੈਕਟਰਾਂ ’ਤੇ ਵੀ ਕਸਟਮ ਡਿਊਟੀ ਘਟਾਈ ਜਾਵੇਗੀ,ਸੋਨੇ ਅਤੇ ਚਾਂਦੀ ’ਤੇ ਕਸਟਮ ਡਿਊਟੀ 6 ਫ਼ੀਸਦੀ ਅਤੇ ਪਲੈਟੀਨਮ ’ਤੇ 6.4 ਫ਼ੀਸਦੀ ਘਟਾਈ ਜਾਵੇਗੀ।