ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਨਾਲ ਫੋਨ ਉਤੇ ਕੀਤੀ ਗੱਲ
Chandigarh, 3 August 2024,(Bol Punjab De):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਸ਼ਨੀਵਾਰ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ (Captain Harmanpreet Singh) ਨੂੰ ਫੋਨ ਕਰ ਕੇ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਮੈਚ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਟੈਲੀਫੋਨ ‘ਤੇ ਗੱਲਬਾਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਉਹ ਪੈਰਿਸ ਜਾ ਕੇ ਭਾਰਤੀ ਹਾਕੀ ਟੀਮ ਦਾ ਹੌਸਲਾ ਵਧਾਉਣਾ ਚਾਹੁੰਦੇ ਸਨ ਪਰ ਬਦਕਿਸਮਤੀ ਨਾਲ ਕੇਂਦਰ ਸਰਕਾਰ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਕੇਂਦਰ ਸਰਕਾਰ ਨੂੰ ਚੰਗੀ ਤਰ੍ਹਾਂ ਪਤਾ ਹੋਣ ਦੇ ਬਾਵਜੂਦ ਸਿਆਸੀ ਕਾਰਨਾਂ ਕਰ ਕੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਮੈਚ ਦੌਰਾਨ ਭਾਰਤੀ ਹਾਕੀ ਟੀਮ (Indian Hockey Team) ਨਾਲ ਰਹਿਣਾ ਚਾਹੁੰਦੇ ਸਨ ਪਰ ਹੁਣ ਉਨ੍ਹਾਂ ਨੂੰ ਟੀ.ਵੀ. ਸਕਰੀਨ ‘ਤੇ ਲਾਈਵ ਦੇਖਣਾ ਪਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਮੈਨੂੰ ਇਜਾਜ਼ਤ ਦੇਣ ਤੋਂ ਇਨਕਾਰ ਕੀਤਾ ਗਿਆ ਹੈ ਪਰ ਸਮੁੱਚਾ ਦੇਸ਼ ਅਤੇ ਖਾਸ ਤੌਰ ‘ਤੇ ਪੰਜਾਬ ਇਸ ਮੈਚ ਦੌਰਾਨ ਹਾਕੀ ਦੇ ਨਾਇਕਾਂ ਨਾਲ ਹੋਵੇਗਾ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਹਾਕੀ ਟੀਮ ਪੈਰਿਸ ਓਲੰਪਿਕ (Hockey Team Paris Olympics) ਵਿੱਚ ਦੇਸ਼ ਲਈ ਸੋਨ ਤਗਮਾ ਜਿੱਤ ਕੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰਾ ਦੇਸ਼ ਇਸ ਪਲ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਤਮਗਾ ਲੈ ਕੇ ਘਰ ਪਰਤਣ ਵਾਲੀ ਹਾਕੀ ਟੀਮ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।
ਖੇਡ ਦੇ ਕੁਝ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ (Captain Harmanpreet Singh) ਨੂੰ ਸਲਾਹ ਦਿੱਤੀ ਕਿ ਉਹ ਟੀਮ ਦੇ ਸੈਂਟਰ ਵਿੱਚ ਰਹਿੰਦੀਆਂ ਉਨ੍ਹਾਂ ਥਾਵਾਂ ਵੱਲ ਧਿਆਨ ਦੇਣ, ਜਿੱਥੋਂ ਹਾਲ ਹੀ ਦੇ ਮੈਚ ਦੌਰਾਨ ਆਸਟਰੇਲੀਆਈ ਟੀਮ ਵੱਲੋਂ ਵੱਧ ਪਾਸ ਦਿੱਤੇ ਗਏ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਮਗਰੋਂ ਆਸਟਰੇਲਿਆਈ ਟੀਮ ਨੂੰ ਹਰਾਇਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਖਿਡਾਰੀਆਂ ਵੱਲੋਂ ਦਿਖਾਈ ਜਾ ਰਹੀ ਸ਼ਾਨਦਾਰ ਖੇਡ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੂਰੇ ਦੇਸ਼ ਨੂੰ ਉਨ੍ਹਾਂ ‘ਤੇ ਮਾਣ ਹੈ।