Chandigarh,11 August,2024,(Bol Punjab De):- ਅੱਜ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈ ਰਿਹਾ ਹੈ,ਮੌਸਮ ਵਿਭਾਗ (Department of Meteorology) ਨੇ ਅੱਜ ਐਤਵਾਰ ਦੁਪਹਿਰ ਨੂੰ ਪੰਜਾਬ ਵਿੱਚ ਔਰੇਂਜ ਅਲਰਟ (Orange Alert) ਜਾਰੀ ਕੀਤਾ ਹੈ,ਪੰਜਾਬ ‘ਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ,ਸਵੇਰੇ 8.30 ਵਜੇ ਤੱਕ ਅੰਮ੍ਰਿਤਸਰ ‘ਚ 57.6 ਮਿਲੀਮੀਟਰ, ਪਠਾਨਕੋਟ ‘ਚ 82, ਗੁਰਦਾਸਪੁਰ ‘ਚ 68.8 ਅਤੇ ਮੋਹਾਲੀ ‘ਚ 35.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ,ਜਦੋਂ ਕਿ ਹੁਣ ਤੱਕ ਲੁਧਿਆਣਾ ਵਿੱਚ 57.2 ਮਿਲੀਮੀਟਰ, ਫਰੀਦਕੋਟ ਵਿੱਚ 6.5, ਮੁਹਾਲੀ ਵਿੱਚ 32, ਪਟਿਆਲਾ ਵਿੱਚ 51, ਰੋਪੜ ਵਿੱਚ 59, ਰੂਪਨਗਰ ਵਿੱਚ 42 ਅਤੇ ਐਸਬੀਐਸ ਨਗਰ ਵਿੱਚ 63.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ,ਇਸ ਤੋਂ ਇਲਾਵਾ ਲੁਧਿਆਣਾ ਅਤੇ ਜਲੰਧਰ ਵਿੱਚ 3 ਫੁੱਟ ਤੱਕ ਪਾਣੀ ਭਰ ਗਿਆ,ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
With Product You Purchase
Subscribe to our mailing list to get the new updates!
Lorem ipsum dolor sit amet, consectetur.