ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਮਾਨਸੂਨ ਸੈਸ਼ਨ ਬੁਲਾਉਣ ਸਮੇਤ 27 ਪ੍ਰਸਤਾਵ ਆਉਣਗੇ
Chandigarh, 14,August,2024,(Bol Punjab De):- ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸਤੰਬਰ (Monsoon Session Sept) ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਇਸ ਪ੍ਰਸਤਾਵ ਨੂੰ ਬੁੱਧਵਾਰ ਨੂੰ ਹੋਣ ਵਾਲੀ ਕੈਬਨਿਟ ਬੈਠਕ ‘ਚ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਕਿਉਂਕਿ ਮਾਨਸੂਨ ਸੈਸ਼ਨ 11 ਸਤੰਬਰ ਤੋਂ ਪਹਿਲਾਂ ਹੋਣਾ ਲਾਜ਼ਮੀ ਹੈ। ਮੀਟਿੰਗ ਵਿੱਚ ਕਰੀਬ 27 ਏਜੰਡੇ ਲਿਆਂਦੇ ਜਾਣੇ ਹਨ।
ਮੀਟਿੰਗ 10 ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀਆਂ ਦੀ ਛੇਤੀ ਰਿਹਾਈ ਨੂੰ ਮਨਜ਼ੂਰੀ ਦੇ ਸਕਦੀ ਹੈ। ਮੀਟਿੰਗ ਸਵੇਰੇ 10 ਵਜੇ ਸੀਐਮ ਭਗਵੰਤ ਦੀ ਅਗਵਾਈ ਵਿੱਚ ਸ਼ੁਰੂ ਹੋਵੇਗੀ। ਇਹ ਮੀਟਿੰਗ ਕਰੀਬ ਪੰਜ ਮਹੀਨਿਆਂ ਬਾਅਦ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ 9 ਮਾਰਚ ਨੂੰ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਮੀਟਿੰਗ ਹੋਈ ਸੀ।
ਮੀਟਿੰਗ ਵਿੱਚ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਜਵੀਜ਼ ਰੱਖੀ ਜਾਵੇਗੀ, ਤਾਂ ਜੋ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ’ਤੇ ਪੰਚਾਇਤੀ ਚੋਣਾਂ ਨਾ ਲੜ ਸਕੇ। ਸਰਕਾਰ ਪੰਚ-ਸਰਪੰਚ ਦੀ ਤਰਜ਼ ‘ਤੇ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਕਰਵਾਉਣ ਲਈ ਯਤਨਸ਼ੀਲ ਹੈ।