Punjab
ਪੰਜਾਬ ਵਿੱਚ ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ
Chandigarh, 16 August 2024,(Bol Punjab De):- ਪੰਜਾਬ ਸਰਕਾਰ (Punjab Govt) ਨੇ 19 ਅਗਸਤ, 2024 (ਦਿਨ ਸੋਮਵਾਰ) ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਗਿਆ ਹੈ,ਅੱਜ ਇੱਥੇ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ (Aman Arora) ਨੇ ਦੱਸਿਆ ਕਿ ਰੱਖੜੀ ਵਾਲੇ ਦਿਨ 19 ਅਗਸਤ ਨੂੰ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ,ਉਨ੍ਹਾਂ ਨੇ ਲੋਕਾਂ ਨੂੰ 19 ਅਗਸਤ ਨੂੰ ਸਵੇਰੇ 11 ਵਜੇ ਤੋਂ ਬਾਅਦ ਸੇਵਾ ਕੇਂਦਰਾਂ ਵਿੱਚ ਜਾ ਕੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ,ਉਨ੍ਹਾਂ ਕਿਹਾ ਕਿ 19 ਅਗਸਤ ਤੋਂ ਬਾਅਦ ਸਾਰੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।