ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਦੁਪਹਿਰ ਨੂੰ ਭਾਰਤ ਦੀ ਮਸ਼ਹੂਰ ਟੈਕਸਟਾਈਲ ਕੰਪਨੀ ਟ੍ਰਾਈਡੈਂਟ ਇੰਡਸਟਰੀ ਦਾ ਨਿਰੀਖਣ ਕੀਤਾ
Barnala,17 August,2024,(Bol Punjab De):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਦੁਪਹਿਰ ਨੂੰ ਭਾਰਤ ਦੀ ਮਸ਼ਹੂਰ ਟੈਕਸਟਾਈਲ ਕੰਪਨੀ ਟ੍ਰਾਈਡੈਂਟ ਇੰਡਸਟਰੀ ਦਾ ਨਿਰੀਖਣ ਕੀਤਾ ਅਤੇ ਟ੍ਰਾਈਡੈਂਟ ਦੇ ਮਾਲਕ ਅਤੇ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਪਦਮਸ਼੍ਰੀ ਰਜਿੰਦਰ ਗੁਪਤਾ (Vice Chairman Padmashri Rajinder Gupta) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਵੀ ਮੌਜੂਦ ਸਨ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੀ ਫੈਕਟਰੀ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਅੱਜ ਟਰਾਈਡੈਂਟ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਪੂਰੇ ਪੰਜਾਬ ਨੂੰ ਟਰਾਈਡੈਂਟ ‘ਤੇ ਮਾਣ ਹੈ। ਟਰਾਈਡੈਂਟ ਦੇ ਮਾਲਕ ਰਜਿੰਦਰ ਗੁਪਤਾ ਨੇ ਫੈਕਟਰੀ ਪਹੁੰਚਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ।
ਟਰਾਈਡੈਂਟ ਇੰਡਸਟਰੀ (Trident Industry) ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਦਮਸ਼੍ਰੀ ਰਜਿੰਦਰ ਗੁਪਤਾ ਨਾਲ ਲੰਮੀ ਮੀਟਿੰਗ ਕਰਕੇ ਪੰਜਾਬ ਵਿੱਚ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਸਿੰਗਲ ਵਿੰਡੋ ਸਿਸਟਮ ਬਾਰੇ ਵੀ ਉਨ੍ਹਾਂ ਤੋਂ ਸਲਾਹ ਲਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਕਾਰਗਰ ਕਦਮ ਚੁੱਕਣ ਜਾ ਰਹੀ ਹੈ। ਪੰਜਾਬ ਦੀ ਇੱਕ ਵੀ ਛੋਟੀ ਜਾਂ ਵੱਡੀ ਇੰਡਸਟਰੀ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਪੰਜਾਬ ਦਾ ਹੀ ਨਹੀਂ ਸਗੋਂ ਦੇਸ਼ ਦਾ ਇੱਕ ਉੱਭਰਦਾ ਟੈਕਸਟਾਈਲ ਗਰੁੱਪ ਹੈ, ਜਿਸ ਨੇ ਵਿਦੇਸ਼ਾਂ ਵਿੱਚ ਵੀ ਆਪਣੀ ਛਾਪ ਛੱਡੀ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਕਿਹਾ ਕਿ ਟਰਾਈਡੈਂਟ ਗਰੁੱਪ 20 ਹਜ਼ਾਰ ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੁਜ਼ਗਾਰ ਮੁਹੱਈਆ ਕਰਵਾ ਕੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾ ਰਿਹਾ ਹੈ।