ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ
Chandigarh,18 August,2024,(Bol Punjab De):- ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ,ਪੰਜਾਬ ਸਰਕਾਰ (Punjab Govt) ਨੇ ਫੈਸਲਾ ਕੀਤਾ ਹੈ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ 19 ਅਗਸਤ ਯਾਨੀ ਸੋਮਵਾਰ ਨੂੰ ਦੋ ਘੰਟੇ ਦੇਰੀ ਨਾਲ ਯਾਨੀ ਸਵੇਰੇ 11 ਵਜੇ ਖੁੱਲ੍ਹਣਗੇ,ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ (Punjab Govt) ਵੱਲੋਂ ਜਾਰੀ ਕੀਤੇ ਗਏ 2024 ਦੇ ਗਜ਼ਟਿਡ ਛੁੱਟੀਆਂ ਦੇ ਕੈਲੰਡਰ ‘ਚ ਦਿੱਤੀ ਗਈ ਹੈ,ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ‘ਚ ਵੀ ਬਦਲਾਅ ਕੀਤਾ ਗਿਆ ਹੈ,19 ਅਗਸਤ ਨੂੰ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਗੇ ਤੇ 20 ਅਗਸਤ ਤੋਂ ਸਾਰੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ,ਬੀਤੇ ਦਿਨੀਂ ਪੰਜਾਬ ਦੇ ਸੀਐੱਮ ਮਾਨ (CM Mann) ਨੇ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਨੌਜਵਾਨਾਂ ਲਈ ਹੋਰ ਨੌਕਰੀਆਂ ਕੱਢੀਆਂ ਜਾਣਗੀਆਂ।