Politics
ਪੰਜਾਬ ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਰਾਜ ਸਭਾ ਭੇਜਣ ਦਾ ਫੈਸਲਾ ਕੀਤਾ
New Delhi,20 August,2024,(Bol Punjab De):- ਪਾਰਟੀ ਨੇ ਪੰਜਾਬ ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਰਾਜ ਸਭਾ ਭੇਜਣ ਦਾ ਫੈਸਲਾ ਕੀਤਾ ਹੈ। ਭਾਜਪਾ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜ ਰਹੀ ਹੈ। ਮੰਗਲਵਾਰ ਨੂੰ ਭਾਜਪਾ ਹਾਈਕਮਾਂਡ ਦੀ ਮੀਟਿੰਗ ਵਿੱਚ ਰਵਨੀਤ ਬਿੱਟੂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ। ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਹੈ।