ਕੰਗਨਾ ਦੀ Emergency ਫਿਲਮ ‘ਤੇ ਲੱਗੇ ਰੋਕ
New Delhi,27 August ,2024,(Bol Punjab De):- ਬਾਲੀਵੁੱਡ ਅਦਾਕਾਰਾ ਕੰਗਨਾ (Kangana Ranaut) ਦੀ ਫਿਲਮ ‘ਐਮਰਜੈਂਸੀ’ (Emergency) ਅਗਲੇ ਕੁਝ ਦਿਨਾਂ ‘ਚ ਸਿਨੇਮਾਘਰਾਂ ‘ਚ ਦਸਤਕ ਦੇਣ ਜਾ ਰਹੀ ਹੈ। ਪਰ ਰਿਲੀਜ਼ ਤੋਂ ਪਹਿਲਾਂ ਹੀ ਇਹ ਫਿਲਮ ਕਾਨੂੰਨੀ ਮੁਸੀਬਤ ਵਿੱਚ ਫਸ ਗਈ ਹੈ। ਇਸ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਸਿੱਖ ਭਾਈਚਾਰਾ ਗੁੱਸੇ ‘ਚ ਹੈ ਅਤੇ ਪੰਜਾਬ ‘ਚ ਫਿਲਮ ਖਿਲਾਫ ਪ੍ਰਦਰਸ਼ਨ ਹੋ ਰਹੇ ਹਨ।
ਸਿੱਖ ਭਾਈਚਾਰੇ ਦਾ ਕਹਿਣਾ ਹੈ ਕਿ ਫਿਲਮ ‘ਐਮਰਜੈਂਸੀ’ ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।ਰਾਜਨੀਤਿਕ ਡਰਾਮਾ ਫਿਲਮ ‘ਐਮਰਜੈਂਸੀ’ ਵਿੱਚ ਕੰਗਨਾ ਰਣੌਤ ਮੁੱਖ ਭੂਮਿਕਾ ਵਿੱਚ ਹੈ। ਫਿਲਮ ‘ਚ ਉਹ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ‘ਚ ਨਜ਼ਰ ਆਵੇਗੀ। ਫਿਲਮ ਦਾ ਟ੍ਰੇਲਰ ਕੁਝ ਦਿਨ ਪਹਿਲਾਂ ਹੀ ਲਾਂਚ ਹੋਇਆ ਸੀ। ਕੰਗਨਾ ਰਣੌਤ ਤੋਂ ਇਲਾਵਾ ਮਿਲਿੰਦ ਸੋਮਨ, ਮਹਿਮਾ ਚੌਧਰੀ, ਸ਼੍ਰੇਅਸ ਤਲਪੜੇ, ਅਨੁਪਮ ਖੇਰ ਅਤੇ ਮਰਹੂਮ ਅਦਾਕਾਰ ਸਤੀਸ਼ ਕੌਸ਼ਿਕ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਫਿਲਮ ਦੇ ਟ੍ਰੇਲਰ ‘ਚ ਲਗਭਗ ਸਾਰੇ ਕਿਰਦਾਰਾਂ ਦੀ ਝਲਕ ਦੇਖਣ ਨੂੰ ਮਿਲੀ ਹੈ।